Minister Economic and Global Affairs, German Embassy New Delhi Dr. Stefen Koch and Head of Energy India Dr. Winfried Damm called on CM Bhagwant Mann. CM rolled on Red Carpet Welcome to the German investors in the state by projecting Punjab as a land of opportunities. CM Bhagwant Mann said that Punjab has already set a mechanism wherein the state government provides single-window clearances to the industry. He said that his government has zero-tolerance against corruption due to which the investors can be facilitated largely.
Invest Punjab
German Embassy Dr. Stefan Koch and Dr. Winfried Damm meet with CM Bhagwant Mann |
ਮੁੱਖ ਮੰਤਰੀ ਭਗਵੰਤ ਮਾਨ ਨੇ ਜਰਮਨ ਸਫ਼ਾਰਤਖਾਨੇ ਦੇ ਮਿਨਿਸਟਰ ਇਕਨਾਮਿਕ ਐਂਡ ਗਲੋਬਲ ਅਫੇਅਰਜ਼ ਡਾ. ਸਟੀਫਨ ਕੌਚ ਤੇ ਹੈੱਡ ਐਨਰਜੀ ਇੰਡੀਆ ਡਾ. ਵਿਨਫਰਾਈਡ ਡੈਮ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਪੰਜਾਬ ਨੂੰ ਮੌਕਿਆਂ ਦੀ ਧਰਤੀ ਵਜੋਂ ਪੇਸ਼ ਕਰਦਿਆਂ ਸੂਬੇ ਵਿੱਚ ਨਿਵੇਸ਼ ਲਈ ਜਰਮਨ ਨਿਵੇਸ਼ਕਾਂ ਨੂੰ ਸੱਦਾ ਦਿੱਤਾ।ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਇਕ ਅਜਿਹਾ ਢਾਂਚਾ ਬਣਾ ਲਿਆ ਹੈ, ਜਿਸ ਤਹਿਤ ਸੂਬੇ ਵਿੱਚ ਸਨਅਤ ਲਾਉਣ ਲਈ ਸਿੰਗਲ ਵਿੰਡੋ ਰਾਹੀਂ ਸਾਰੀਆਂ ਮਨਜ਼ੂਰੀਆਂ ਮਿਲਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਭ੍ਰਿਸ਼ਟਾਚਾਰ ਨੂੰ ਕਤਈ ਬਰਦਾਸ਼ਤ ਨਾ ਕਰਨ ਦੀ ਨੀਤੀ ਅਪਣਾਈ ਗਈ ਹੈ, ਜਿਸ ਦਾ ਨਿਵੇਸ਼ਕਾਂ ਨੂੰ ਵੱਡੇ ਪੱਧਰ ਉਤੇ ਫਾਇਦਾ ਹੋਵੇਗਾ।
…