News Patiala: May 22 2022: ਗੁਰਦੁਆਰਾ ਸ੍ਰੀ ਦੂਖ ਨਿਵਾਰਨ ਨਜ਼ਦੀਕ ਪੈਂਦੇ ਕੁਆਰਟਰ ‘ਚ ਇਕ ਔਰਤ ਦਾ ਤੇਜ਼ਧਾਰ ਹਥਿਆਰਾਂ ਦਾ ਜਿੱਥੇ ਦੇਰ ਰਾਤ ਕਤਲ ਕਰ ਦਿੱਤਾ ਗਿਆ ਉੱਥੇ ਹੀ ਹਮਲੇ ਦੌਰਾਨ ਉਸ ਦਾ ਪੁੱਤਰ ਗੰਭੀਰ ਜ਼ਖ਼ਮੀ ਹੋ ਗਿਆ ਹੈ। ਮ੍ਰਿਤਕ ਔਰਤ ਦੀ ਪਛਾਣ ਸਤਵਿੰਦਰ ਕੌਰ (47)ਵਜੋਂ ਹੋਈ ਹੈ ਜਦਕਿ ਉਸ ਦੇ ਪੁੱਤਰ ਦਾ ਨਾਂ ਮਨਪ੍ਰੀਤ ਸਿੰਘ (25) ਹੈ। ਘਟਨਾ ਤੋਂ ਬਾਅਦ ਉਸ ਚ ਨਜ਼ਦੀਕੀ ਰਹਿ ਰਹੇ ਗੁਆਂਢੀਆਂ ਵੱਲੋਂ ਤੁਰੰਤ ਦੋਵਾਂ ਨੂੰ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ। ਇੱਥੇ ਮੁੱਢਲੀ ਜਾਂਚ ਦੌਰਾਨ ਉਕਤ ਔਰਤ ਨੂੰ ਮ੍ਰਿਤਕ ਐਲਾਨ ਦਿੱਤਾ ਜਦਕਿ ਲੜਕੇ ਦੀ ਹਾਲਤ ਗੰਭੀਰ ਹੋਣ ਦੇ ਚਲਦਿਆਂ ਉਸ ਨੂੰ ਪੀਜੀਆਈ ਰੈਫਰ ਕਰ ਦਿੱਤਾ ਹੈ। ਇਸ ਦੀ ਸੂਚਨਾ ਮਿਲਦਿਆਂ ਮੌਕੇ ਤੇ ਪੁੱਜੀ ਥਾਣਾ ਅਨਾਜ ਮੰਡੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
Gurudwara Dukhniwaran sahib Lady murdered inside quarters |
ਜਾਣਕਾਰੀ ਅਨੁਸਾਰ ਮ੍ਰਿਤਕ ਔਰਤ ਦੇ ਕਿਸੇ ਵਿਅਕਤੀ ਨਾਲ ਪ੍ਰੇਮ ਸਬੰਧ ਸਨ। ਵਿਅਕਤੀ ਔਰਤ ਤੇ ਉਸ ਦੇ ਪੁੱਤਰ ਨਾਲ ਹੀ ਰਹਿੰਦਾ ਸੀ ਪਰ ਕੁਝ ਸਮੇਂ ਤੋਂ ਔਰਤ ਤੇ ਉਸ ਦੇ ਵਿਚਕਾਰ ਝਗੜਾ ਚੱਲ ਰਿਹਾ ਸੀ। ਉਕਤ ਔਰਤ ਨੇ ਹਮਲਾਵਰ ਨਾਲ ਗੱਲਬਾਤ ਕਰਨੀ ਬੰਦ ਕਰ ਦਿੱਤੀ ਸੀ। ਇਸ ਤੋਂ ਭੜਕੇ ਵਿਅਕਤੀ ਨੇ ਸ਼ਨਿੱਚਰਵਾਰ ਦੇਰ ਰਾਤ ਮਾਂ-ਪੁੱਤ ‘ਤੇ ਹਮਲਾ ਕਰ ਦਿੱਤਾ ਸੀ।