- ਪਟਵਾਰ ਯੂਨੀਅਨ ਵੱਲੋਂ ਝੂਠੇ ਪਰਚੇ ਰੱਦ ਕਰਨ ਦੀ ਕੀਤੀ ਜਾ ਰਹੀ ਮੰਗ
- ਪੰਜਾਬ ਭਰ ‘ਚ ਅੱਜ ਤੋਂ ਸਮੁੱਚੇ ਪਟਵਾਰੀ ਅਤੇ ਕਾਨੂੰਗੋ ਸਮੂਹਿਕ ਛੁੱਟੀ ‘ਤੇ
ਪੰਜਾਬ ਭਰ ਵਿੱਚ ਅੱਜ ਤੋਂ ਲੈ ਕੇ 6 ਮਈ ਤੱਕ ਅਤੇ 9 ਮਈ ਤੋਂ ਲੈ ਕੇ 15 ਮਈ ਤੱਕ ਪੰਜਾਬ ਦੇ ਸਮੁੱਚੇ ਪਟਵਾਰੀ ਅਤੇ ਕਾਨੂੰਗੋ ਸਮੂਹਿਤ ਛੁੱਟੀ ‘ਤੇ ਜਾ ਰਹੇ ਹਨ। ਇਸ ਦਾ ਐਲਾਨ ਖੁਦ ਦੀ ਰੈਵੀਨਿਊ ਪਟਵਾਰ ਯੂਨੀਅਨ ਅਤੇ ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ ਦੇ ਵੱਲੋਂ ਪ੍ਰੈਸ ਰਲੀਜ਼ ਜਾਰੀ ਕਰਕੇ ਕੀਤਾ ਗਿਆ ਹੈ। ਦੋਵਾਂ ਜਥੇਬੰਦੀਆਂ ਦੇ ਆਗੂਆਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ, ਕੁੱਝ ਦਿਨ ਪਹਿਲਾਂ ਦੀਦਾਰ ਸਿੰਘ ਜਿਲ੍ਹਾ ਪ੍ਰਧਾਨ ਰੈਵੀਨਿਊ ਪਟਵਾਰ ਯੂਨੀਅਨ ਸੰਗਰੂਰ-ਮਲੇਰਕੋਟਲਾ ਖਿਲਾਫ਼ ਵਿਜੀਲੈਂਸ ਦੇ ਵੱਲੋਂ ਇੱਕ ਕੇਸ ਦਰਜ ਕੀਤਾ ਗਿਆ ਸੀ, ਜੋ ਕਿ ਬਿਲਕੁਲ ਝੂਠਾ ਹੈ।
ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਵਿਜੀਲੈਂਸ ਦੀ ਇਸ ਧੱਕੇਸ਼ਾਹੀ ਦੇ ਖਿਲਾਫ਼ ਉਹ 4 ਮਈ ਤੋਂ ਲੈ ਕੇ 6 ਮਈ ਤੱਕ ਅਤੇ 9 ਮਈ ਤੋਂ ਲੈ ਕੇ 15 ਮਈ ਤੱਕ ਪੰਜਾਬ ਦੇ ਸਮੁੱਚੇ ਪਟਵਾਰੀ ਅਤੇ ਕਾਨੂੰਗੋ ਸਮੂਹਿਤ ਛੁੱਟੀ ‘ਤੇ ਜਾ ਰਹੇ ਹਨ। ਆਗੂਆਂ ਨੇ ਐਲਾਨ ਕਰਿਆ ਕਿ, ਜੇਕਰ 15 ਮਈ ਤੱਕ ਦੀਦਾਰ ਸਿੰਘ ਖਿਲਾਫ਼ ਦਰਜ ਝੂਠਾ ਪਰਚਾ ਰੱਦ ਨਾ ਕੀਤਾ ਗਿਆ ਤਾਂ ਜਥੇਬੰਦੀਆਂ 16 ਮਈ 2022 ਨੂੰ ਜਥੇਬੰਦੀਆਂ ਅਗਲਾ ਸੰਘਰਸ਼ ਉਲੀਕਣਗੀਆਂ।
Patwar Union demand for cancellation of fake FIR
Patwari-strike-Punjab-today-Patwar-Union-demand-cancellation-FIR
patwari strike in punjab 2022 today
patwari strike in ludhiana today
patwari strike in punjab may 2022