ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ‘ਚ ਮੁੱਖ ਮੰਤਰੀ ਹੈਲਪ ਡੈਸਕ ਸਥਾਪਤ: News Patiala

ਸਰਕਾਰੀ ਸਕੀਮਾਂ ਸਬੰਧੀ ਵੀ ਦਿੱਤੀ ਜਾਵੇਗੀ ਜਾਣਕਾਰੀ : DC

News Patiala: Latest Patiala News Today Live Punjabi Channel newspaper patiala latest news videos patiala news channel patiala news yesterday
News Patiala

News Patiala : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਲੋਕਾਂ ਨਾਲ ਸਿੱਧਾ ਰਾਬਤਾ ਬਣਾਉਣ ਲਈ ਆਰੰਭੇ ਪੋ੍ਗਰਾਮ ‘ਤੁਹਾਡੀ ਸਰਕਾਰ ਤੁਹਾਡੇ ਦੁਆਰ’ ਤਹਿਤ ਪਟਿਆਲਾ ਜ਼ਿਲ੍ਹੇ ‘ਚ 9 ਮੁੱਖ ਮੰਤਰੀ ਹੈਲਪ ਡੈਸਕ ਸਥਾਪਤ ਕੀਤੇ ਗਏ ਹਨ। ਇਸ ਤਹਿਤ ਇਕ ਹੈਲਪ ਡੈਸਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਏ-ਬਲਾਕ ਦੇ ਕਮਰਾ ਨੰਬਰ 124 ‘ਚ ਬਣਾਇਆ ਗਿਆ ਹੈ। ਇਸ ਦਾ ਅੱਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਦੌਰਾ ਕੀਤਾ ਗਿਆ। ਇਸ ਮੌਕੇ ‘ਤੁਹਾਡੀ ਸਰਕਾਰ, ਤੁਹਾਡੇ ਦੁਆਰ’ ਲਈ ਲਾਏ ਨੋਡਲ ਅਫ਼ਸਰ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਕਿਰਨ ਸ਼ਰਮਾ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਹੈਲਪ ਡੈਸਕ ਅਤੇ ਪੁੱਛਗਿੱਛ ਕੇਂਦਰ ਦਾ ਦੌਰਾ ਕਰਦਿਆ ਕਿਹਾ ਕਿ ਇਥੇ ਜ਼ਿਲ੍ਹੇ ਸਮੇਤ ਬਾਹਰਲੇ ਜ਼ਿਲਿ੍ਹਆਂ ਤੋਂ ਪ੍ਰਰਾਪਤ ਹੋਣ ਵਾਲੀਆਂ ਦਰਖਾਸਤਾਂ, ਜਿਨਾਂ ਦਾ ਨਿਪਟਾਰਾ ਮੁੱਖ ਮੰਤਰੀ ਦਫ਼ਤਰ ਜਾਂ ਮੁੱਖ ਦਫ਼ਤਰ, ਪੰਜਾਬ ਵੱਲੋਂ ਕੀਤਾ ਜਾਣਾ ਹੈ, ਨੂੰ ਪ੍ਰਰਾਪਤ ਕਰਕੇ ਇਨਾਂ ਨੂੰ ਸਰਕਾਰ ਤਕ ਪਹੁੰਚਾਇਆ ਜਾਵੇਗਾ।

ਡੀਸੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਏ-ਬਲਾਕ ‘ਚ ਪੁੱਛਗਿੱਛ ਕੇਂਦਰ ਵੀ ਸ਼ੁਰੂ ਕਰ ਦਿੱਤਾ ਗਿਆ ਹੈ, ਜਿਥੇ ਸਕੱਤਰੇਤ ‘ਚ ਕੰਮ ਕਰਵਾਉਣ ਆਏ ਲੋਕਾਂ ਨੂੰ ਵਿਭਾਗਾਂ ਸਬੰਧੀ ਕਿਸੇ ਵੀ ਤਰਾਂ ਦੀ ਜਾਣਕਾਰੀ ਦੇਣ ਸਮੇਤ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਸਬੰਧੀ ਵੀ ਜਾਣਕਾਰੀ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਪੁੱਛਗਿੱਛ ਕੇਂਦਰ ‘ਤੇ ਵੱਖ ਵੱਖ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦੇ ਪੈਂਫ਼ੇਲਿਟ ਅਤੇ ਕਿਤਾਬਚੇ ਵੀ ਰੱਖੇ ਗਏ ਹਨ, ਤਾਂ ਜੋ ਆਮ ਲੋਕ ਇਨਾਂ ਤੋਂ ਜਾਣਕਾਰੀ ਪ੍ਰਰਾਪਤ ਕਰਕੇ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ। ਉਨਾਂ ਦੱਸਿਆ ਕਿ ਇਥੇ ਐੱਲਈਡੀ ਸਕਰੀਨ ਵੀ ਲਗਾਈ ਗਈ ਹੈ, ਜਿਸ ‘ਤੇ ਸਰਕਾਰੀ ਸਕੀਮਾਂ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ।

ਇਸ ਤੋਂ ਇਲਾਵਾ ਪੁੱਛਗਿੱਛ ਕੇਂਦਰ ਦੇ ਨਾਲ ਇਕ ਵਰਤੋਂ ‘ਚ ਨਾ ਆਉਣ ਵਾਲੀਆਂ ਬੋਤਲਾਂ ਤੇ ਕੈਨੀਆਂ ਲਈ ਨੇਚਰ ਬੈਂਕ (ਵਰਟੀਕਲ ਗਾਰਡਨ ਬਣਾਉਣ ਲਈ ਬੋਤਲ ਇਕੱਤਰ ਕੇਂਦਰ) ਵੀ ਸਥਾਪਤ ਕੀਤਾ ਗਿਆ ਹੈ, ਜਿਥੇ ਕੋਈ ਵੀ ਵਿਅਕਤੀ ਖਾਲੀ ਪਲਾਸਟਿਕ ਦੀਆਂ ਬੋਤਲਾਂ ਰੱਖ ਸਕਦਾ ਹੈ ਤੇ ਵਰਟੀਕਲ ਗਾਰਡਨ ਬਣਾਉਣ ਦੇ ਚਾਹਵਾਨ ਇਥੋਂ ਮੁਫ਼ਤ ‘ਚ ਪਲਾਸਟਿਕ ਦੀਆਂ ਇਹ ਖਾਲੀ ਬੋਤਲਾਂ ਪ੍ਰਰਾਪਤ ਕਰ ਸਕਦੇ ਹਨ ਅਤੇ ਵਰਟੀਕਲ ਗਾਰਡਨ ਬਣਾਉਣ ਬਾਰੇ ਜਾਣਕਾਰੀ ਵੀ ਪ੍ਰਰਾਪਤ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਪਟਿਆਲਾ ਫਾਊਂਡੇਸ਼ਨ ਦੇ ਸਹਿਯੋਗ ਨਾਲ ਇਥੇ ਹੈਲਮਟ ਬੈਂਕ ਵੀ ਸਥਾਪਤ ਕੀਤਾ ਜਾ ਰਿਹਾ ਹੈ।

Leave a Reply

Your email address will not be published. Required fields are marked *