ਵੋਟਰ 23 ਜੂਨ ਨੂੰ ਆਪਣੀ ਵੋਟ ਜ਼ਰੂਰ ਪਾਉਣ : DC Malerkotla

 ਜ਼ਿਮਨੀ ਚੋਣ ਲੋਕ ਸਭਾ 2022 –

 ਹਲਕਾ ਮਾਲੇਰਕੋਟਲਾ ਦੇ ਕੁੱਲ 1,60,086 ਵੋਟਰ ਕਰਨਗੇ ਆਪਣੇ ਵੋਟ ਅਧਿਕਾਰ ਦੀ ਵਰਤੋਂ 23 ਜੂਨ ਨੂੰ : ਜ਼ਿਲ੍ਹਾ ਚੋਣ ਅਫ਼ਸਰ

–ਲੋਕਤੰਤਰ ਵਿੱਚ ਵੋਟ ਦੇ ਹੱਕ ਦੀ ਵਰਤੋਂ ਕਰਨਾ ਸਭ ਨਾਗਰਿਕਾਂ ਦਾ ਹੱਕ ਤੇ ਫਰਜ 

 — 18 ਬਜੁਰਗਾ ਅਤੇ ਦਿਵਿਆਂਗ ਵਿਅਕਤੀਆਂ ਨੇ ਪੋਸਟਲ ਬੈਲਟ ਰਾਹੀ ਵੋਟ ਪਾਈ

–ਜ਼ਿਮਨੀ ਚੋਣ ਲਈ ਮਾਲੇਰਕੋਟਲਾ ਵਿਖੇ 05 ਮਾਡਲ, 01 ਵੂਮੈਨ ਮੈਨੇਜਡ (ਪਿੰਕ) ਅਤੇ 01 ਦਿਵਿਆਂਗ ਪੋਲਿੰਗ ਸਟੇਸ਼ਨ ਬਣਾਏ ਗਏ : ਅਗਰਵਾਲ

—  ਵੋਟਰ 23 ਜੂਨ ਨੂੰ ਆਪਣੀ ਵੋਟ ਜ਼ਰੂਰ ਪਾਉਣ : ਡਿਪਟੀ ਕਮਿਸ਼ਨਰ

ਮਲੇਰਕੋਟਲਾ 22 ਜੂਨ :

 

DC malerkotla

                 ਜ਼ਿਮਨੀ ਚੋਣ ਸੰਗਰੂਰ ਲੋਕ ਸਭਾ 2022 ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੁੱਚੀ ਚੋਣ ਪ੍ਰਕਿਰਿਆ, ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਤਿਆਰੀਆ ਮੁਕੰਮਲ ਕਰ ਲਈਆ ਹਨ । ਪੂਰੀ ਵੋਟ ਪ੍ਰਕਿਰਿਆ ਦੌਰਾਨ ਕਿਸੇ ਵੀ ਵਿਸ਼ੇਸ਼ ਵਿਅਕਤੀ ਜਾਂ ਪਾਰਟੀ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਕਰਕੇ ਵੋਟਰ ਆਪਣੀ ਵੋਟ ਦਾ ਬਿਨਾ ਕਿਸੇ ਡਰ, ਭੈਅ ਜਾਂ ਲਾਲਚ ਦੇ ਜ਼ਰੂਰ ਅਤੇ ਸਹੀ ਇਸਤੇਮਾਲ ਕਰਨ।’ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ

ਜ਼ਿਲ੍ਹਾ ਚੋਣ ਅਫ਼ਸਰ ਲੋਕ ਸਭਾ ਹਲਕਾ 12 ਸੈਗਮੈਂਟ 105 ਮਾਲੇਰਕੋਟਲਾ ਕਮ ਡਿਪਟੀ ਕਮਿਸ਼ਨਰ ਸ੍ਰੀ ਸੰਯਮ ਅਗਰਵਾਲ ਨੇ ਪੋਲਿੰਗ ਪਾਰਟੀਆ ਸਰਕਾਰੀ ਕਾਲਜ ਮਲੇਰਕੋਟਲਾ ਤੋਂ ਕੜੇ ਸੁਰੱਖਿਆ ਪ੍ਰਬੰਧਾ ਵਿੱਚ  ਰਵਾਨਾ ਕਰਨ ਸਮੇਂ ਕੀਤੇ । ਇਸ ਮੌਕੇ ਉਨ੍ਹਾਂ ਦੇ ਨਾਲ ਸਹਾਇਕ ਜ਼ਿਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਸ੍ਰੀ ਸੁਖਪ੍ਰੀਤ ਸਿੰਘ ਸਿੱਧੂ, ਸਹਾਇਕ ਰਿਟਰਨਿੰਗ ਅਫ਼ਸਰ ਕਮ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਅੰਕੁਰ ਮਹਿੰਦਰੂ,ਸਹਾਇਕ ਕਮਿਸ਼ਨਰ ਸ੍ਰੀ ਗੁਰਮੀਤ ਸਿੰਘ, ਕਾਰਜ ਸਾਧਕ ਅਫ਼ਸਰ ਸ੍ਰੀ ਵਿਕਾਸ਼ ਉਪੱਲ ਵੀ ਮੌਜੂਦ ਸਨ ।

                ਸ੍ਰੀ ਸੰਯਮ ਅਗਰਵਾਲ  ਨੇ ਕਿਹਾ ਕਿ ਲੋਕਤੰਤਰ ਵਿੱਚ ਵੋਟ ਦੇ ਹੱਕ ਦੀ ਵਰਤੋਂ ਕਰਨਾ ਸਭ ਨਾਗਰਿਕਾਂ ਦਾ ਹੱਕ ਤੇ ਫਰਜ ਹੈ । ਇਸ ਦਾ ਇਸਤੇਮਾਲ ਬਿਨ੍ਹਾਂ ਕਿਸੇ ਡਰ ,ਭੈਅ, ਲਾਲਚ ਤੋਂ ਕਰਨਾ ਚਾਹੀਦਾ ਹੈ । ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਅਨੁਸਾਰ ਜ਼ਿਲ੍ਹਾ ਮਲੇਰਕੋਟਲਾ ਵਿੱਚ ਕੁੱਲ 160086 ਵੋਟਰ ਦਰਜ ਕੀਤੇ ਗਏ ਹਨ। ਇਹਨਾਂ ਵਿੱਚ 84832 ਮਰਦ ,75247  ਔਰਤ ਵੋਟਰ, 07 ਟ੍ਰਾਂਸਜੈਂਡਰ ਵੋਟਰ ਸ਼ਾਮਲ,01 ਐਨ.ਆਰ.ਆਈ 487 ਸਰਵਿਸ ਅਤੇ 955 ਬਜੁਰਗਾ ਅਤੇ ਦਿਵਿਆਂਗ ਹਨ। ਜ਼ਿਲ੍ਹੇ ਵਿੱਚ ਕੁਲ 201 ਪੋਲਿੰਗ ਬੂਥ ਅਤੇ ਇੱਕ ਆਗਜ਼ੀਲੇਰੀ ਬੂਥ ਸਥਾਪਿਤ ਕੀਤੇ ਗਏ । ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀ ਹਦਾਇਤਾਂ ਅਨੁਸਾਰ ਹਰੇਕ ਪੋਲਿੰਗ ਸਟੇਸ਼ਨ ਤੇ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਵੋਟਰ ਕੋਵਿਡ -19 ਪ੍ਰੋਟੋਕੋਲ ਦੀ ਪਾਲਣ ਨੂੰ ਯਕੀਨੀ ਬਣਾਉਦੇ ਹੋਏ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨ ਨੂੰ ਯਕੀਨੀ ਬਣਾਉਣ ।

                              ਵੋਟਰਾਂ ਨੂੰ ਵੋਟਿੰਗ ਵਾਲੇ ਦਿਨ ਵਿਸ਼ੇਸ਼ ਮਹਿਮਾਨ ਦਾ ਅਹਿਸਾਸ ਕਰਵਾਉਣ ਅਤੇ ਵੋਟ ਕਾਸਟ ਦੀ ਦਰ ਨੂੰ ਵਧਾਉਣ ਲਈ ਹਲਕੇ ਵਿੱਚ 05 ਮਾਡਲ, 02 ਵੂਮੈਨ ਮੈਨੇਜਡ ਅਤੇ 01 ਦਿਵਿਆਂਗ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਹਨ ।  ਦਿਵਿਆਂਗਜਨਾਂ ਤੇ ਬਜ਼ੁਰਗ ਵੋਟਰਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਚੋਣਾਂ ਵਾਲੇ ਦਿਨ ਪੋਲਿੰਗ ਬੂਥਾਂ ਤੇ ਵਿਸ਼ੇਸ਼ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ  ਬਜ਼ੁਰਗਾਂ ਅਤੇ ਦਿਵਆਂਗਜਾਂ ਲਈ ਵੋਟਿੰਗ ਵਾਲੇ ਦਿਨ ਪੋਲਿੰਗ ਸਟੇਸਨਾਂ ਤੱਕ ਲੈ ਕੇ ਜਾਣ ਲਈ ਵਾਹਨ ਦੀ ਸੁਵਿਧਾ ਮੁਹੱਈਆ ਕਰਵਾਉਣ ਦਾ ਉਪਰਾਲਾ ਕੀਤਾ ਹੈ।

                ਉਨ੍ਹਾਂ ਹੋਰ ਦੱਸਿਆ ਕਿ ਚੋਣ ਕਮਿਸ਼ਨ ਦੀ ਹਦਾਇਤਾਂ ਅਨੁਸਾਰ 80 ਸਾਲ ਤੋਂ ਵੱਧ ਅਤੇ 40 ਫੀਸਦੀ ਤੋਂ ਵੱਧ ਦਿਵਿਆਂਗ ਵਿਅਕਤੀਆਂ ਲਈ ਪੋਸਟਲ ਬੈਲਟ ਰਾਹੀ ਵੋਟ ਪਾਉਣ ਦੀ ਪ੍ਰਕਿਰਿਆ ਨੂੰ ਵੀ ਅਮਲ ਵਿੱਚ ਲਿਆਂਦਾ  ਗਿਆ ਸੀ । ਮਾਲੇਰਕੋਟਲਾ ਦੇ 19 ਦੇ ਕਰੀਬ 80 ਸਾਲ ਦੀ ਉਮਰ ਤੋਂ ਵੱਧ ਬਜ਼ੁਰਗਾਂ ਅਤੇ ਦਿਵਆਂਗਜਨ ਨੇ ਪੋਸਟਲ ਬੈਲਟ ਰਾਹੀਂ ਆਪਣੇ ਘਰਾਂ ਵਿੱਚ ਬੈਠ ਕੇ  ਵੋਟ ਪਾਉਣ ਦੀ ਇੱਛਾ ਜਾਹਰ ਕੀਤੀ ਸੀ ਜਿਸ ਵਿੱਚੋ 18 ਵੋਟਰਾਂ ਨੇ ਪੋਸਟਲ ਬੈਲਟ ਰਾਹੀ ਵੋਟ ਪਾਈ ।

Leave a Reply

Your email address will not be published. Required fields are marked *