ਜਲੰਧਰ ’ਚ ਠੇਕੇ ਦੇ ਆਧਾਰ ‘ਤੇ ਪਟਵਾਰੀਆਂ ਦੀਆਂ ਅਸਾਮੀਆਂ ਲਈ ਅਪਲਾਈ ਕਰਨ ਦੀ ਆਖਰੀ ਮਿਤੀ 9 ਜੂਨ

ਡਿਪਟੀ ਕਮਿਸ਼ਨਰ ਵੱਲੋਂ ਯੋਗ ਉਮੀਦਵਾਰਾਂ ਨੂੰ ਸਮੇਂ ਸਿਰ ਅਪਲਾਈ ਕਰਨ ਦੀ ਅਪੀਲ

Jalandhar government contract jobs
Jalandhar government contract jobs

News Patiala 8 ਜੂਨ 2022 – ਜ਼ਿਲ੍ਹੇ ਵਿੱਚ ਠੇਕੇ ਦੇ ਆਧਾਰ ‘ਤੇ ਭਰੀਆਂ ਜਾਣ ਵਾਲੀਆਂ ਪਟਵਾਰੀਆਂ ਦੀਆਂ ਖਾਲੀ ਅਸਾਮੀਆਂ ਲਈ ਯੋਗ ਸੇਵਾਮੁਕਤ ਪਟਵਾਰੀ/ਕਾਨੂੰਨਗੋ ਨੂੰ ਸਮੇਂ ਸਿਰ ਅਪਲਾਈ ਕਰਨ ਦੀ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਲੰਧਰ ਵਿੱਚ ਠੇਕੇ ਦੇ ਆਧਾਰ ‘ਤੇ ਮਾਲ ਪਟਵਾਰੀਆਂ ਦੀਆਂ 221 ਖਾਲੀ ਅਸਾਮੀਆਂ ਭਰੀਆਂ ਜਾਣੀਆਂ ਹਨ, ਜਿਸ ਲਈ ਬਿਨੈ ਕਰਨ ਦੀ ਆਖਰੀ ਮਿਤੀ 9 ਜੂਨ 2022 ਹੈ। 

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਸਮੁੱਚੀ ਭਰਤੀ 31 ਜੁਲਾਈ 2023 ਤੱਕ ਇੱਕ ਸਾਲ ਲਈ ਹੋਵੇਗੀ ਅਤੇ ਚੁਣੇ ਗਏ ਉਮੀਦਵਾਰਾਂ ਨੂੰ 25,000 ਰੁਪਏ ਪ੍ਰਤੀ ਮਹੀਨਾ ਫਿਕਸ ਤਨਖਾਹ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਅਸਾਮੀ ਲਈ ਅਪਲਾਈ ਕਰਨ ਦੀ ਵੱਧ ਤੋਂ ਵੱਧ ਉਮਰ 64 ਸਾਲ ਹੈ ਅਤੇ ਬਿਨੈਕਾਰ ਵਿਰੁੱਧ ਕੋਈ ਅਪਰਾਧਿਕ ਕੇਸ ਜਾਂ ਵਿਭਾਗੀ ਜਾਂਚ ਪੈਂਡਿੰਗ ਨਹੀਂ ਹੋਣੀ ਚਾਹੀਦੀ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਨਿਯੁਕਤੀਆਂ ਸਿਰਫ਼ ਪੇਂਡੂ ਖੇਤਰਾਂ ਲਈ ਕੀਤੀਆਂ ਜਾਣਗੀਆਂ ਅਤੇ ਚੁਣੇ ਗਏ ਪਟਵਾਰੀ ਨੂੰ ਮਾਲ ਰਿਕਾਰਡ ਵਿੱਚ ਸਿੱਧੀ ਪਹੁੰਚ ਰਾਹੀਂ ਤਬਦੀਲੀ ਕਰਨ ਦਾ ਅਧਿਕਾਰ ਨਹੀਂ ਹੋਵੇਗਾ ਅਤੇ ਉਹ ਆਪਣੇ ਸਬੰਧਤ ਏ.ਐਸ.ਐਮ/ਡੀ.ਐਸ.ਐਮ. ਰਾਹੀਂ ਹੀ ਕੰਮ ਕਰਨਗੇ। 

ਡਿਪਟੀ ਕਮਿਸ਼ਨਰ ਨੇ ਯੋਗ ਸੇਵਾਮੁਕਤ ਪਟਵਾਰੀ/ਕਾਨੂੰਨਗੋਆਂ ਨੂੰ ਇਨ੍ਹਾਂ ਅਸਾਮੀਆਂ ਲਈ ਸਮੇਂ ਸਿਰ ਅਪਲਾਈ ਕਰਨ ਦੀ ਅਪੀਲ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 212, ਸਦਰ ਕਾਨੂੰਨਗੋ ਸ਼ਾਖਾ ਵਿਖੇ 9 ਜੂਨ, 2022 ਨੂੰ ਸ਼ਾਮ 5 ਵਜੇ ਤੱਕ ਅਰਜ਼ੀਆਂ ਜਮ੍ਹਾ ਕਰਵਾਈਆਂ ਜਾ ਸਕਦੀਆਂ ਹਨ । ਬਿਨੈਕਾਰ ਨੂੰ ਅਰਜ਼ੀ ਦੇ ਨਾਲ ਆਪਣੇ ਸੇਵਾਮੁਕਤੀ ਦੇ ਹੁਕਮਾਂ ਦੀ ਕਾਪੀ ਨਾਲ ਨੱਥੀ ਕਰਨੀ ਹੋਵੇਗੀ। ਨਾਲ ਹੀ ਸਵੈ ਘੋਸ਼ਣਾ ਵੀ ਦੇਣੀ ਹੋਵੇਗੀ, ਜਿਸ ਵਿੱਚ ਲਿਖਿਆ ਹੋਵੇ ਕਿ ਉਸ ਵਿਰੁੱਧ ਕਿਸੇ ਵੀ ਅਦਾਲਤ ਵੱਲੋਂ ਕੋਈ ਸਜ਼ਾ ਨਹੀਂ ਸੁਣਾਈ ਗਈ ਅਤੇ ਨਾ ਹੀ ਉਸ ਖਿਲਾਫ਼ ਕੋਈ ਕੋਰਟ ਕੇਸ/ਜਾਂਚ/ਐਫ.ਆਈ.ਆਰ. ਪੈਂਡਿੰਗ ਹੈ।

Leave a Reply

Your email address will not be published. Required fields are marked *