ਹਰੇਕ 15 ਦਿਨਾਂ ਬਾਅਦ ਹੋਵੇਗੀ ਮੀਟਿੰਗ
DC Patiala Sakshi Sawhney IAS |
News Patiala 21 ਜੂਨ,2022 – ਮਾਲ ਅਧਿਕਾਰੀਆਂ ਨੂੰ ਮਹੀਨੇ ਦਾ ਟੀਚਾ ਨਿਰਧਾਰਤ ਕਰਕੇ ਬਕਾਇਆ ਮਾਲ ਕੇਸਾਂ ਦਾ ਨਿਪਟਾਰਾ ਕਰਨ ਦੀ ਹਦਾਇਤ ਕਰਦਿਆ ਡੀ ਸੀ ਨੇ ਕਿਹਾ ਕਿ ਮਿਥੇ ਟੀਚੇ ਦੀ ਹਰੇਕ ਹਫ਼ਤੇ ਜ਼ਿਲ੍ਹਾਂ ਮਾਲ ਅਫ਼ਸਰ ਅਤੇ 15 ਦਿਨਾਂ ਬਾਅਦ ਐਸ.ਡੀ.ਐਮ. ਅਤੇ ਮਹੀਨੇਵਾਰ ਮੀਟਿੰਗ ‘ਚ ਡਿਪਟੀ ਕਮਿਸ਼ਨਰ ਵੱਲੋਂ ਸਮੀਖਿਆਂ ਕੀਤੀ ਜਾਵੇਗੀ ਤਾਂ ਜੋ ਕੰਮ ਨੂੰ ਹੋਰ ਸੁਚਾਰੂ ਢੰਗ ਨਾਲ ਕੀਤਾ ਜਾ ਸਕੇ ਅਤੇ ਹਰੇਕ ਅਧਿਕਾਰੀ ਤੇ ਕਰਮਚਾਰੀ ਦੀ ਜ਼ਿੰਮੇਵਾਰੀ ਤੈਅ ਹੋ ਸਕੇ।
ਮਾਲ ਵਿਭਾਗ ਦੇ ਕੰਮ ਦੀ ਸਮੀਖਿਆ ਦੌਰਾਨ ਡਿਪਟੀ ਕਮਿਸ਼ਨਰ ਨੇ ਨਿਰਦੇਸ਼ ਦਿੱਤੇ ਕਿ ਸਮੂਹ ਮਾਲ ਵਿਭਾਗ ਦੇ ਅਧਿਕਾਰੀ ਲੰਬਿਤ ਜ਼ਮੀਨੀ ਤਕਸੀਮ, ਪੈਮਾਇਸ਼, ਖਸਰਾ- ਗਿਰਦਾਵਰੀ ਤੇ ਨੰਬਰਦਾਰੀ ਦੇ ਕੇਸਾਂ ਨੂੰ ਤੈਅ ਸਮੇਂ ‘ਚ ਨਿਪਟਾਉਣ। ਉਨ੍ਹਾਂ ਪਟਿਆਲਾ, ਰਾਜਪੁਰਾ, ਸਮਾਣਾ, ਪਾਤੜਾਂ, ਨਾਭਾ ਤੇ ਦੂਧਨ ਸਾਧਾਂ ਦੇ ਐਸ ਡੀ ਐਮਜ਼, ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ ਅਤੇ ਇਨ੍ਹਾਂ ਤਹਿਤ ਪੈਂਦੀਆਂ ਸਬ ਤਹਿਸੀਲਾਂ ਦੇ ਨਾਇਬ ਤਹਿਸੀਲਦਾਰਾਂ ਨੂੰ ਮਾਲ ਮਹਿਕਮੇ ਨਾਲ ਸਬੰਧਤ ਦਫ਼ਤਰੀ ਕੰਮਾਂ-ਕਾਰਾਂ ‘ਚ ਆਮ ਲੋਕਾਂ ਨੂੰ ਕੋਈ ਮੁਸ਼ਕਿਲ ਨਾ ਆਉਣ ਦੇਣੀ ਯਕੀਨੀ ਬਣਾਉਣ ਲਈ ਕਿਹਾ।
ਸਾਕਸ਼ੀ ਸਾਹਨੀ ਨੇ ਕਿਹਾ ਕਿ ਹਰੇਕ ਅਧਿਕਾਰੀ ਦੀ ਕਾਰਗੁਜ਼ਾਰੀ ਮਹੀਨਾਵਾਰ ਮੀਟਿੰਗ ਦੌਰਾਨ ਪੇਸ਼ ਕੀਤੀ ਜਾਵੇ ਤਾਂ ਜੋ ਕੰਮ ‘ਚ ਹੋਰ ਪਾਰਦਰਸ਼ਤਾ ਲਿਆਂਦੀ ਜਾ ਸਕੇ। ਉਨ੍ਹਾਂ ਕਿਹਾ ਕਿ ਹਰੇਕ ਮਹੀਨੇ ਹੋਣ ਵਾਲੀ ਸਮੀਖਿਆ ਮੀਟਿੰਗ ‘ਤੇ ਹਰੇਕ ਅਧਿਕਾਰੀ ਆਪਣੇ ਅਗਲੇ ਮਹੀਨੇ ਦੇ ਟੀਚੇ ਦੱਸੇਗਾ ਅਤੇ ਡੀ.ਆਰ.ਓ ਕੰਮ ਦੀ ਪ੍ਰਗਤੀ ਜਾਣਨ ਲਈ ਹਰੇਕ ਹਫ਼ਤੇ ਮੀਟਿੰਗ ਕਰਨਗੇ। ਉਨ੍ਹਾਂ ਕਿਹਾ ਕਿ ਪੁਰਾਣੇ ਚੱਲ ਰਹੇ ਕੇਸਾਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾਂ ਕੀਤਾ ਜਾਵੇ।
ਮੀਟਿੰਗ ਦੌਰਾਨ ਅਡੀਨਲ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ, ਐਸ.ਡੀ.ਐਮ. ਪਟਿਆਲਾ ਇਸ਼ਮਿਤ ਵਿਜੈ ਸਿੰਘ, ਐਸ.ਡੀ.ਐਮ. ਰਾਜਪੁਰਾ ਡਾ. ਸੰਜੀਵ ਕੁਮਾਰ, ਐਸ.ਡੀ.ਐਮ. ਸਮਾਣਾ ਚਰਨਜੀਤ ਸਿੰਘ, ਐਸ.ਡੀ.ਐਮ. ਪਾਤੜਾਂ ਨਵਦੀਪ ਕੁਮਾਰ, ਸਯੁੰਕਤ ਕਮਿਸ਼ਨਰ ਨਗਰ ਨਿਗਮ ਜੀਵਨ ਜੋਤ ਕੌਰ, ਸਹਾਇਕ ਕਮਿਸ਼ਨਰ ਕਿਰਨ ਸ਼ਰਮਾ ਅਤੇ ਜ਼ਿਲ੍ਹੇ ਦੇ ਸਮੂਹ ਮਾਲ ਅਧਿਕਾਰੀ ਵੀ ਹਾਜ਼ਰ ਸਨ।