ਬਾਦਲ ਦੀ ਸਿਹਤ ਹੋਈ ਢਿੱਲੀ, ਪੀ ਜੀ ਆਈ ਦਾਖਲ
News Patiala 6 ਜੂਨ 2022- ਸਾਬਕਾ ਸੀਐਮ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਢਿੱਲੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ ਜਿਸ ਮਗਰੋਂ ਉਨ੍ਹਾਂ ਨੂੰ ਪੀ ਜੀ ਆਈ ਚੰਡੀਗੜ੍ਹ ਲਿਆਂਦਾ ਗਿਆ ਹੈ।
ਡਾਕਟਰਾਂ ਵੱਲੋਂ ਉਨ੍ਹਾਂ ਦਾ ਮੈਡੀਕਲ ਚੈਕਅੱਪ ਕੀਤਾ ਗਿਆ ਅਤੇ ਉਨ੍ਹਾਂ ਦੇ ਸਾਰੇ ਪੈਰਾਮੀਟਰਜ਼ ਨੌਰਮਲ ਹਨ । ਚੌਕਸੀ ਵਜੋਂ ਹੀ ਉਨ੍ਹਾਂ ਨੂੰ ਹਸਪਤਾਲ ਦਾਖਲ ਕੀਤਾ ਗਿਆ ਹੈ