ਮੁੱਖ ਮੰਤਰੀ ਦੀ ਮਜ਼ਦੂਰ ਜਥੇਬੰਦੀਆਂ ਨਾਲ਼ ਮੀਟਿੰਗ 7 ਨੂੰ

mazdoor jathebandi -

News Patiala 06 ਜੂਨ 2022: ਪੇਂਡੂ ਮਜ਼ਦੂਰ ਯੂਨੀਅਨ ਪੰਜਾਬ, ਪੰਜਾਬ ਖੇਤ ਮਜ਼ਦੂਰ ਯੂਨੀਅਨ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਨੂੰ ਲੈਕੇ 9 ਜੂਨ ਨੂੰ ਮੁੱਖ ਮੰਤਰੀ ਦੀ ਸੰਗਰੂਰ ਵਿਖੇ ਰਿਹਾਇਸ਼ ਅੱਗੇ ਦਿੱਤੇ ਜਾ ਰਹੇ ਸੂਬਾਈ ਧਰਨੇ ਦੇ ਮੱਦੇਨਜ਼ਰ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ 7 ਜੂਨ ਨੂੰ ਮਜ਼ਦੂਰ ਜਥੇਬੰਦੀਆਂ ਨੂੰ ਦੁਪਹਿਰ 1 ਵਜੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਦਾ ਸੱਦਾ ਦਿੱਤਾ ਗਿਆ। ਇਹ ਜਾਣਕਾਰੀ ਜਥੇਬੰਦੀਆਂ ਦੇ ਆਗੂਆਂ ਤਰਸੇਮ ਪੀਟਰ, ਜ਼ੋਰਾ ਸਿੰਘ ਨਸਰਾਲੀ, ਸੰਜੀਵ ਮਿੰਟੂ ਤੇ ਮੁਕੇਸ਼ ਮਲੌਦ ਵੱਲੋਂ ਦਿੱਤੀ ਗਈ। ਉਹਨਾਂ ਦੱਸਿਆ ਕਿ ਮਜ਼ਦੂਰ ਜਥੇਬੰਦੀਆਂ ਵੱਲੋਂ ਪੰਚਾਇਤੀ ਜ਼ਮੀਨਾਂ ਦਾ ਤੀਜਾ ਹਿੱਸਾ ਜ਼ਮੀਨ ਸਸਤੇ ਭਾਅ ਪਟੇ ‘ਤੇ ਲੈਣ, ਮਜ਼ਦੂਰਾਂ ਦੀ ਦਿਹਾੜ ਤੇ ਝੋਨਾ ਲਵਾਈ ਦੇ ਰੇਟਾਂ ਚ ਵਾਧਾ ਕਰਨ,ਨਰਮੇ ਦੀ ਚੁਗਾਈ ਦਾ ਮੁਆਵਜਾ ਲੈਣ   , ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਾਉਣ ਤੇ ਜ਼ਮੀਨੀ ਹੱਦਬੰਦੀ ਕਾਨੂੰਨ ਲਾਗੂ ਕਰਕੇ ਵਾਧੂ ਜ਼ਮੀਨਾਂ ਦੀ ਵੰਡ ਬੇਜ਼ਮੀਨੇ ਮਜ਼ਦੂਰਾਂ ਕਿਸਾਨਾਂ ਚ ਕਰਾਉਣ ਆਦਿ ਮੰਗਾਂ ਨੂੰ ਮਜ਼ਦੂਰ ਲੈਕੇ 4 ਮਜਦੂਰ ਜਥੇਬੰਦੀਆਂ ਵੱਲੋਂ 9 ਜੂਨ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਅੱਗੇ ਧਰਨੇ ਦੀਆਂ ਤਿਆਰੀਆਂ ਜ਼ੋਰਾਂ ਤੇ ਚੱਲ ਰਹੀਆਂ ਹਨ।

ਉਹਨਾਂ ਕਿਹਾ ਕਿ  ਮੁੱਖ ਮੰਤਰੀ ਨਾਲ਼ ਮੀਟਿੰਗ ਦੌਰਾਨ ਮਜ਼ਦੂਰਾਂ ਦੀ ਦਿਹਾੜੀ 700 ਰੁਪਏ ਅਤੇ ਝੋਨਾ ਲਵਾਈ ਦਾ ਰੇਟ  ਛੇ ਹਜ਼ਾਰ ਰੁਪਏ ਕਰਨ ਪਰ ਇਸਤੋਂ ਘੱਟ ਮਿਲਣ ਵਾਲੇ ਰੇਟ ਦੀ ਭਰਪਾਈ ਸਰਕਾਰ ਤਰਫ਼ੋਂ ਕਰਨ ਦੀ ਮੰਗ ਤੇ ਜ਼ੋਰ ਦਿੱਤਾ ਜਾਵੇਗਾ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਤੋਂ ਲੋੜਵੰਦ ਪਰਿਵਾਰਾਂ ਨੂੰ ਦਸ ਦਸ ਮਰਲੇ ਪਲਾਟ ਦੇਣ, ਕੱਟੇ ਪਲਾਟਾਂ ਦੇ ਫੌਰੀ ਕਬਜ਼ੇ ਦੇਣ ਅਤੇ ਮਕਾਨ ਉਸਾਰੀ ਲਈ ਗਰਾਂਟ ਜਾਰੀ ਕਰਵਾਉਣ , ਪੰਚਾਇਤੀ ਤੇ ਸਾਮਲਾਟ ਜ਼ਮੀਨਾਂ ਤੇ ਮਜਬੂਰੀ ਵੱਸ ਕਾਬਜ਼ ਮਜ਼ਦੂਰਾਂ ਤੇ ਹੋਰ ਗਰੀਬਾਂ ਨੂੰ ਮਾਲਕੀ ਹੱਕ ਦੇਣ ਪਰ ਧਨਾਢ ਲੋਕਾਂ ਤੋਂ ਕਬਜ਼ੇ ਛੁਡਵਾਉਣ, ਮਨਰੇਗਾ ਤਹਿਤ ਪੂਰਾ ਸਾਲ ਕੰਮ ਦੇਣ  ਅਤੇ ਦਿਹਾੜੀ 700 ਰੁਪਏ ਕਰਨ ,ਸੰਘਰਸ਼ ਦਰਮਿਆਨ ਮਜ਼ਦੂਰਾਂ ਉੱਤੇ ਬਣੇ ਕੇਸਾ ਨੂੰ ਵਾਪਸ ਕਰਾਉਣ  , ਮਜਦੂਰਾਂ/ਦਲਿਤਾਂ  ਉਪਰ ਹੁੰਦੇ ਜਗੀਰੂ ਜਬਰ ਨੂੰ ਰੋਕਣ ਅਤੇ  ਐਸ ਸੀ / ਐਸ ਟੀ ਐਕਟ ਤਹਿਤ ਦਰਜ਼ ਹੋਏ ਪਰਚਿਆਂ ਦੇ  ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਵੀ ਕੀਤੀ ਜਾਵੇਗੀ।

Leave a Reply

Your email address will not be published. Required fields are marked *