ਪਟਿਆਲਾ ਜੇਲ੍ਹ ‘ਚ ਬੰਦ ਨਵਜੋਤ ਸਿੱਧੂ ਨੂੰ ਭੇਜਿਆ PGI
Navjot Singh Sidhu PGI from Patiala Jail |
News Patiala : ਰੋਡਰੇਜ ਮਾਮਲੇ ‘ਚ ਪਟਿਆਲਾ ਦੀ ਕੇਂਦਰੀ ਜੇਲ੍ਹ ‘ਚ ਬੰਦ ਨਵਜੋਤ ਸਿੰਘ ਸਿੱਧੂ (Navjot Singh Sidhu) ਨੂੰ ਮੈਡੀਕਲ ਜਾਂਚ ਲਈ ਚੰਡੀਗੜ੍ਹ ਪੀਜੀਆਈ ਲਿਜਾਇਆ ਗਿਆ ਹੈ। ਜੇਲ੍ਹ ਸੂਤਰਾਂ ਅਨੁਸਾਰ ਸਿੱਧੂ ਦੇ ਕੁਝ ਟੈਸਟ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ‘ਚ ਨਹੀਂ ਹੋ ਸਕੇ ਸਨ ਜਿਸ ਕਰਕੇ ਸੋਮਵਾਰ ਦੀ ਸਵੇਰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਨਵਜੋਤ ਸਿੱਧੂ ਨੂੰ ਚੰਡੀਗੜ੍ਹ ਪੀਜੀਆਈ ਭੇਜਿਆ ਗਿਆ ਹੈ। ਇਸ ਤੋਂ ਪਹਿਲਾਂ 23 ਮਈ ਨੂੰ ਵੀ ਸਿੱਧੂ ਦੀ ਸਿਹਤ ਅਚਾਨਕ ਵਿਗੜ ਗਈ ਸੀ। ਉਨ੍ਹਾਂ ਦਾ ਮੈਡੀਕਲ ਚੈੱਕਅਪ ਪਟਿਆਲਾ ਦੇ ਰਾਜਿੰਦਰਾ ਹਸਪਤਾਲ ‘ਚ ਕੀਤਾ ਗਿਆ। ਸਿੱਧੂ ਨੂੰ ਸੁਪਰੀਮ ਕੋਰਟ ਵੱਲੋਂ ਇੱਕ ਸਾਲ ਦੀ ਸਖ਼ਤ ਸਜ਼ਾ ਸੁਣਾਈ ਗਈ ਸੀ ਜਿਸ ਤੋਂ ਬਾਅਦ ਉਹ ਪਟਿਆਲਾ ਜੇਲ੍ਹ ‘ਚ ਬੰਦ ਹਨ।