Patiala to PRTC super luxury bus for New Delhi Airport starting today

ਪਟਿਆਲਾ ਤੋਂ ਪੀ.ਆਰ.ਟੀ.ਸੀ. ਦੀ ਸੁਪਰ ਲਗਜ਼ਰੀ ਬੱਸ ਨਵੀਂ ਦਿੱਲੀ ਹਵਾਈ ਅੱਡੇ ਲਈ 15 ਜੂਨ ਨੂੰ ਹੋਵੇਗੀ ਰਵਾਨਾ

Patiala to PRTC  super luxury bus for New Delhi Airport starting today
Patiala to PRTC  super luxury bus for New Delhi Airport starting today


News Patiala: 15 June 2022

ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਪੂਨਮਦੀਪ ਕੌਰ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਿਸ਼ੇਸ਼ ਪਹਿਲਕਦਮੀ ਸਦਕਾ ਨਵੀਂ ਦਿੱਲੀ ਹਵਾਈ ਅੱਡੇ ਲਈ 15 ਜੂਨ ਤੋਂ ਸੁਪਰ ਲਗਜ਼ਰੀ ਵੋਲਵੋ ਬੱਸ ਸੇਵਾ ਸ਼ੁਰੂ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਇਸ ਤਹਿਤ ਪਟਿਆਲਾ ਬੱਸ ਅੱਡੇ ਤੋਂ ਵੀ ਪਹਿਲੇ ਦਿਨ ਸ਼ਾਮ 4 ਵਜੇ ਇੱਕ ਬੱਸ ਨਵੀਂ ਦਿੱਲੀ ਹਵਾਈ ਅੱਡੇ ਤੱਕ ਜਾਣ ਲਈ ਰਵਾਨਾ ਹੋਵੇਗੀ। ਜਦੋਂਕਿ 16 ਜੂਨ ਤੋਂ ਰੋਜ਼ਾਨਾ ਦੁਪਹਿਰ 12.40 ਵਜੇ ਅਤੇ ਦੂਜੀ ਬੱਸ ਸ਼ਾਮ 4 ਵਜੇ ਨਵੀਂ ਦਿੱਲੀ ਹਵਾਈ ਅੱਡੇ ਲਈ ਜਾਵੇਗੀ। ਇਨ੍ਹਾਂ ਬੱਸਾਂ ਦਾ ਕਿਰਾਇਆ 835 ਰੁਪਏ ਪ੍ਰਤੀ ਸਵਾਰੀ ਹੋਵੇਗਾ ਅਤੇ ਇਸ ਦੀ ਬੂਕਿੰਗ ਆਨਲਾਈਨ ਪੀ.ਆਰ.ਟੀ.ਸੀ. (ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ) ਪੈਪਸੂਆਨਲਾਈਨ ਡਾਟ ਕਾਮ ਵੈੱਬਸਾਈਟ ਤੋਂ ਕਰਵਾਈ ਜਾ ਸਕੇਗੀ।

ਪੂਨਮਦੀਪ ਕੌਰ ਨੇ ਅੱਗੇ ਦੱਸਿਆ ਕਿ ਦੁਪਹਿਰ 12 ਵਜੇ ਪਟਿਆਲਾ ਤੋਂ ਜਾਣ ਵਾਲੀ ਬੱਸ ਨਵੀਂ ਦਿੱਲੀ ਹਵਾਈ ਅੱਡੇ ‘ਤੇ ਸ਼ਾਮ 06.40 ਵਜੇ ਪੁੱਜ ਜਾਵੇਗੀ ਅਤੇ ਇਹ ਉੱਥੋਂ ਸਵੇਰੇ 01.30 ਵਜੇ ਪਟਿਆਲਾ ਲਈ ਚੱਲੇਗੀ। ਜਦੋਂਕਿ ਸ਼ਾਮ 04.00 ਵਜੇ ਪਟਿਆਲਾ ਤੋਂ ਚੱਲਣ ਵਾਲੀ ਦੂਜੀ ਬੱਸ ਰਾਤ 10.00 ਵਜੇ ਨਵੀਂ ਦਿੱਲੀ ਹਵਾਈ ਅੱਡੇ ‘ਤੇ ਪੁੱਜੇਗੀ ਅਤੇ ਉੱਥੋਂ ਅਗਲੀ ਸਵੇਰ 06.00 ਵਜੇ ਵਾਪਸੀ ਲਈ ਰਵਾਨਾ ਹੋਵੇਗੀ।

ਐਮ.ਡੀ. ਨੇ ਨਵੀਂ ਦਿੱਲੀ ਹਵਾਈ ਅੱਡੇ ਜਾਣ ਵਾਲੀਆਂ ਸਵਾਰੀਆਂ ਅਤੇ ਐਨ.ਆਰ.ਆਈਜ.  ਸਮੇਤ ਵਿਦੇਸ਼ਾਂ ਤੋਂ ਪੰਜਾਬ ਆਉਣ ਵਾਲੇ ਯਾਤਰੀਆਂ ਨੂੰ ਪੰਜਾਬ ਸਰਕਾਰ ਦੀ ਇਸ ਸਹੂਲਤ ਦਾ ਲਾਭ ਉਠਾਉਣ ਦੀ ਅਪੀਲ ਕੀਤੀ ਹੈ।

Patiala to Delhi prtc bus fare

patiala to delhi prtc bus timings

patiala to delhi bus timetable

patiala to delhi bus

patiala to delhi bus timing haryana roadways

volvo bus from patiala to delhi

patiala to delhi volvo bus timings

patiala to delhi ac bus timings

Leave a Reply

Your email address will not be published. Required fields are marked *