Trident Group Barnala 7 crore embezzlement case FIR lodged by management

Trident Group Barnala 7 crore embezzlement case FIR lodged by management
Trident Group Barnala 7 crore embezzlement case FIR lodged by management

News Patiala

The Trident Group Limited said Tuesday it has filed an FIR against its former chief financial officer (CFO) Harvinder Singh Gill alias Harwinder Singh after an internal audit showed that he embezzled over Rs 8 crore from the company. While an FIR was lodged against Singh on June 11 at the Barnala City police station, he is yet to be arrested, the company said in a statement.

Singh, a resident of Sangowal village in Ludhiana, has worked with Trident Group for over 34 years and it was found that he had embezzled the funds between April 16, 2019, and February 17, 2022. Singh had left their job in February.

After an internal audit at the company, an amount of more than Rs 8 crore in a total of 185 transactions was found transferred to the personal account of Harvinder Singh Gill through net banking, the statement said. It added, “Though he was authorized only as a maker of transactions, by fraudulently managing the One Time Passwords (OTP) of accounts maintained with the State Bank of India Dholewal branch to his mobile number, he transferred money to his personal bank accounts in SBI’s Sarabha Nagar and HDFC Bank Jasdev Nagar (VPO Gill) branches and further remitted amounts to unknown destinations or accounts, the company said. It is known that his sons are settled in Belgium and Canada.

IN Punjabi

News Patiala
 ਟਰਾਈਡੈਂਟ ਗਰੁੱਪ ਬਰਨਾਲਾ ‘ਚ 7 ਕਰੋੜ ਦੇ ਗਬਨ ਦਾ ਮਾਮਲਾ ਆਇਆ ਸਾਹਮਣੇ, ਮੈਨੇਜਮੈਂਟ ਨੇ ਦਰਜ ਕਰਾਈ FIR

Barnala, 15 ਜੂਨ 2022 – ਬਰਨਾਲਾ ‘ਚ ਲੰਬੇ ਸਮੇਂ ਤੋਂ ਟਰਾਈਡੈਂਟ ਗਰੁੱਪ ਆਫ ਇੰਡਸਟਰੀਜ਼ ਚੱਲ ਰਿਹਾ ਹੈ, ਜੋ ਅੱਜ ਪੂਰੇ ਦੇਸ਼ ‘ਚ ਆਪਣੀ ਵੱਖਰੀ ਪਛਾਣ ਰੱਖਦਾ ਹੈ, ਇਸ ਵੱਡੇ ਉਦਯੋਗ ਗਰੁੱਪ ‘ਚ ਕਰੀਬ 7 ਕਰੋੜ ਰੁਪਏ ਦੇ ਗਬਨ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਟਰਾਈਡੈਂਟ ਗਰੁੱਪ ਦੇ ਪ੍ਰਬੰਧਕਾਂ ਪ੍ਰਬੰਧਕਾਂ ਵੱਲੋਂ ਇਸ ਗਬਨ ਦੀ ਸੂਚਨਾ ਬਰਨਾਲਾ ਪੁਲਿਸ ਨੂੰ ਦਿੱਤੀ ਗਈ, ਜਿਸ ਦੇ ਚੱਲਦਿਆਂ ਪੁਲਿਸ ਪ੍ਰਸ਼ਾਸ਼ਨ ਨੇ ਹਰਵਿੰਦਰ ਸਿੰਘ ਗਿੱਲ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਲੰਬੇ ਸਮੇਂ ਤੋਂ ਟਰਾਈਡੈਂਟ ਗਰੁੱਪ ‘ਚ ਕੰਮ ਕਰ ਰਿਹਾ ਸੀ। ਜਾਂਚ ਕਰ ਰਹੇ ਡੀਐਸਪੀ ਬਰਨਾਲਾ ਰਾਜੇਸ਼ ਸਨੇਹੀ ਨੇ ਦੱਸਿਆ ਕਿ ਟਰਾਈਡੈਂਟ ਗਰੁੱਪ ਦੀ ਅਥਾਰਟੀ ਵੱਲੋਂ ਗਵਨ ਦੀ ਰਿਪੋਰਟ ਦਰਜ ਕਰਵਾਈ ਗਈ ਸੀ, ਜਿਸ ਤੋਂ ਬਾਅਦ ਇਸ ਫੈਕਟਰੀ ਵਿੱਚ ਕੰਮ ਕਰਦੇ ਮੁਲਾਜ਼ਮ ਹਰਵਿੰਦਰ ਸਿੰਘ ਗਿੱਲ ਖ਼ਿਲਾਫ਼ ਐਫਆਈਆਰ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮੁਢਲੀ ਜਾਂਚ ‘ਚ ਪਤਾ ਲੱਗਾ ਹੈ ਕਿ ਹਰਵਿੰਦਰ ਸਿੰਘ ਗਿੱਲ ਨੇ 2004 ਤੋਂ 2020 ਤੱਕ ਕਰੀਬ 7 ਕਰੋੜ ਰੁਪਏ ਦੀ ਰਕਮ ਆਪਣੇ ਨਿੱਜੀ ਖਾਤੇ ਅਤੇ ਰਿਸ਼ਤੇਦਾਰਾਂ ਦੇ ਖਾਤੇ ‘ਚ ਟਰਾਂਸਫਰ ਕੀਤੀ ਹੈ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਜਾਂਚ ‘ਚ ਜੋ ਵੀ ਰਿਸ਼ਤੇਦਾਰ ਸ਼ਾਮਲ ਹੋਵੇਗਾ, ਉਸ ‘ਤੇ ਕਾਰਵਾਈ ਕੀਤੀ ਜਾਵੇਗੀ |

ਉਨ੍ਹਾਂ ਦੇ ਨਾਲ-ਨਾਲ ਟਰਾਈਡੈਂਟ ਗਰੁੱਪ ‘ਚ ਕੰਮ ਕਰਦੇ ਦੋਸ਼ੀ ਹਰਵਿੰਦਰ ਸਿੰਘ ਗਿੱਲ ਦੇ ਨਾਲ-ਨਾਲ ਸਾਥੀਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ, ਜੇਕਰ ਉਨ੍ਹਾਂ ਦਾ ਵੀ ਇਸ ਗਬਨ ‘ਚ ਹੱਥ ਹੈ ਤਾਂ ਉਨ੍ਹਾਂ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ।

ਟਰਾਈਡੈਂਟ ਗਰੁੱਪ ਦੇ ਪ੍ਰਬੰਧਕਾਂ ਨਾਲ ਗੱਲਬਾਤ ਕੀਤੀ ਗਈ ਹੈ ਪਰ ਉਨ੍ਹਾਂ ਦਾ ਕਹਿਣਾ ਹੈ ਕਿ ਜੋ ਫੈਕਟਰੀ ਦਾ ਮੁਖੀ ਹੈ, ਉਹ ਇਸ ਬਾਰੇ ਮੀਡੀਆ ਨਾਲ ਗੱਲ ਕਰ ਸਕਦਾ ਹੈ, ਜੋ ਇਸ ਸਮੇਂ ਲੁਧਿਆਣਾ ਵਿੱਚ ਹਨ ਅਤੇ ਜੇਕਰ ਉਹ ਗੱਲ ਕਰਨੀ ਚਾਹੁੰਦੇ ਹਨ ਤਾਂ ਉਹ ਫੋਨ ‘ਤੇ ਗੱਲ ਕਰ ਸਕਦੇ ਹਨ।

ਟਰਾਈਡੈਂਟ ਗਰੁੱਪ ਲਿਮਟਿਡ ਦੇ ਸਾਬਕਾ ਚੀਫ਼ ਫਾਇਨੇਂਸ਼ੀਅਲ ਅਫਸਰ (ਸੀਐਫਓ) ਹਰਵਿੰਦਰ ਸਿੰਘ ਗਿੱਲ ਉਰਫ਼ ਹਰਵਿੰਦਰ ਸਿੰਘ ਪੁੱਤਰ ਸੰਪੂਰਨ ਸਿੰਘ ਵਾਸੀ ਪਿੰਡ ਸੰਗੋਵਾਲ, ਲੁਧਿਆਣਾ ਦੁਆਰਾ ਕੰਪਨੀ ਦੇ ਨਾਲ 16 ਅਪ੍ਰੈਲ 2019 ਤੋਂ 17 ਫਰਵਰੀ 2022 ਤੱਕ ਦੇ ਸਮੇਂ ਦੌਰਾਨ ਵੱਡੇ ਪੱਧਰ ’ਤੇ ਕੀਤੇ ਗਏ ਵਿੱਤੀ ਗਬਨ ਦੇ ਬਾਰੇ ਵਿੱਚ ਜਾਣਕਾਰੀ ਹਾਸਿਲ ਹੋਈ।

ਹਰਵਿੰਦਰ ਸਿੰਘ ਗਿੱਲ ਨੇ ਟਰਾਈਡੈਂਟ ਲਿਮਟਿਡ ਕੰਪਨੀ ਵਿੱਚ 09 ਸਤੰਬਰ, 2014 ਤੋਂ 18 ਫਰਵਰੀ, 2022 ਤੱਕ ਅਤੇ ਟਰਾਈਡੈਂਟ ਗਰੁੱਪ ਦੀਆਂ ਵੱਖ-ਵੱਖ ਕੰਪਨੀਆਂ ਵਿੱਚ 34 ਸਾਲਾਂ ਤੋਂ ਵੱਧ ਸਮੇਂ ਤੱਕ ਕੰਮ ਕੀਤਾ ਹੈ।

ਕੰਪਨੀ ਦੁਆਰਾ ਕਰਵਾਏ ਗਏ ਅੰਦਰੂਨੀ ਆਡਿਟ ਤੋਂ ਪਤਾ ਲੱਗਾ ਹੈ ਕਿ ਕੁੱਲ 185 ਲੈਣ-ਦੇਣਾਂ ਵਿੱਚੋਂ 8 ਕਰੋੜ ਰੁਪਏ ਤੋਂ ਵੱਧ ਦੀ ਰਕਮ ਹਰਵਿੰਦਰ ਸਿੰਘ ਗਿੱਲ ਉਰਫ਼ ਹਰਵਿੰਦਰ ਸਿੰਘ ਦੇ ਨਿੱਜੀ ਖਾਤਿਆਂ ਵਿੱਚ ਆਨਲਾਈਨ ਨੈੱਟ ਬੈਂਕਿੰਗ ਰਾਹੀਂ ਟਰਾਂਸਫਰ ਕੀਤੀ ਗਈ ਸੀ।

ਭਾਵੇਂ ਕਿ ਉਹ ਸਿਰਫ਼ ਟਰਾਂਜੈਕਸ਼ਨ ਮੇਕਰ ਵਜੋਂ ਅਧਿਕਾਰਤ ਸੀ, ਫਿਰ ਵੀ ਉਸ ਨੇ ਧੋਖਾਧੜੀ ਨਾਲ ਸਟੇਟ ਬੈਂਕ ਆਫ਼ ਇੰਡੀਆ ਢੋਲੇਵਾਲ ਸ਼ਾਖਾ, ਜੀ.ਟੀ. ਰੋਡ, ਲੁਧਿਆਣਾ (04046) ਦੇ ਕੰਪਨੀ ਦੇ ਖਾਤੇ ਦਾ ਵਨ ਟਾਈਮ ਪਾਸਵਰਡ ਆਪਣੇ ਮੋਬਾਇਲ ਉਤੇ ਪ੍ਰਾਪਤ ਕਰਕੇ ਧੋਖੇ ਨਾਲ ਵੱਖ-ਵੱਖ ਬੈਂਕਾਂ ਵਿੱਚ ਆਪਣੇ ਨਿੱਜੀ ਖਾਤਿਆਂ ਵਿੱਚ ਪੈਸੇ ਟਰਾਂਸਫਰ ਕਰ ਲਏ ਜੋ ਕਿ ਐਸਬੀਆਈ ਬੈਂਕ, ਸਰਾਭਾ ਨਗਰ ਅਤੇ ਐਚਡੀਐਫਸੀ ਬੈਂਕ ਜਸਦੇਵ ਨਗਰ (ਵੀਪੀਓ ਗਿੱਲ) ਲੁਧਿਆਣਾ ਵਿੱਚ ਸਨ ਅਤੇ ਉਥੋਂ ਉਹ ਪੈਸੇ ਅਗਿਆਤ ਖਾਤਿਆਂ ਵਿੱਚ ਟਰਾਂਸਫਰ ਕਰ ਦਿੱਤੇ।

ਇਹ ਜਾਣਿਆ ਜਾਂਦਾ ਹੈ ਕਿ ਉਸਦਾ ਪਰਿਵਾਰ ਅਤੇ ਪੁੱਤਰ ਬੈਲਜੀਅਮ ਅਤੇ ਕੈਨੇਡਾ ਵਿੱਚ ਸੈਟਲ ਹਨ।

ਹਰਵਿੰਦਰ ਸਿੰਘ ਗਿੱਲ ਨੇ ਵੀ ਗੈਰ ਰਸਮੀ ਤੌਰ ’ਤੇ ਮੰਨਿਆ ਕਿ ਉਸ ਨੂੰ ਕਦੇ ਵੀ ਆਮਦਨ ਕਰ ਵਿਭਾਗ ਵੱਲੋਂ ਕੋਈ ਨੋਟਿਸ ਨਹੀਂ ਮਿਲਿਆ, ਭਾਵੇਂ ਕਿ ਖਾਤੇ ਵਿੱਚ ਟਰਾਂਸਫਰ ਕੀਤੀ ਗਈ ਰਕਮ ਉਸ ਦੀ ਤਨਖਾਹ ਤੋਂ ਕਿਤੇ ਵੱਧ ਸੀ।

ਕੰਪਨੀ ਦੇ ਆਡੀਟਰ ਐਸ ਸੀ ਵਾਸੂਦੇਵ ਐਂਡ ਕੰਪਨੀ ਚਾਰਟਰਡ ਅਕਾਊਂਟੈਂਟ ਨੂੰ ਵੀ ਇਸ ਸਭ ਦੀ ਜਾਣਕਾਰੀ ਨਹੀਂ ਸੀ ਜਦਕਿ ਉਹ ਕੰਪਨੀ ਦੀ ਬੈਲੇਂਸ ਸ਼ੀਟ ’ਤੇ ਹਸਤਾਖਰਕਰਤਾ ਹਨ।

ਇਸ ਦੌਰਾਨ, ਕੰਪਨੀ ਦੇ ਹੋਰ ਕਰਮਚਾਰੀਆਂ ਦੀਆਂ ਭੂਮਿਕਾਵਾਂ ਅਤੇ ਕਈ ਹੋਰ ਖਾਤਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਕੰਪਨੀ ਦੇ ਪ੍ਰਬੰਧਕਾਂ ਨੂੰ ਯਕੀਨ ਹੈ ਕਿ ਕੁੱਲ ਗਬਨ ਦੀ ਰਕਮ ਹੋਰ ਵਧ ਸਕਦੀ ਹੈ ਕਿਉਂਕਿ ਕੰਪਨੀ ਦੇ ਸੀਨੀਅਰ ਪ੍ਰਬੰਧਨ ਨੂੰ ਧੋਖਾਧੜੀ ਦੇ ਹੋਰ ਸੁਰਾਗ ਮਿਲੇ ਹਨ।

ਇਸ ਸਬੰਧੀ ਥਾਣਾ ਬਰਨਾਲਾ ਵਿਖੇ ਐਫਆਈਆਰ ਨੰਬਰ 259 ਮਿਤੀ 11.06.2022 ਦਰਜ ਕੀਤੀ ਗਈ ਹੈ ਪਰ ਹਾਲੇ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ।

Leave a Reply

Your email address will not be published. Required fields are marked *