A special search operation in the drug hotspot area by Malerkotla SSP

ਮਾਲੇਰਕੋਟਲਾ ਪੁਲਿਸ ਦੀ ਮੁੱਖ ਤਰਜੀਹ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਨਸ਼ਿਆਂ ਵਿਰੁੱਧ ਲੜਾਈ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨਾ : ਅਵਨੀਤ ਕੌਰ ਸਿੱਧੂ

A special search operation in the drug hotspot area by Malerkotla SSP

ਮਾਲੇਰਕੋਟਲਾ 30 ਜੁਲਾਈ :
             ਮਾਲੇਰਕੋਟਲਾ ਪੁਲਿਸ ਦੀ ਮੁੱਖ ਤਰਜੀਹ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਨਸ਼ਿਆਂ ਵਿਰੁੱਧ ਲੜਾਈ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨਾ,ਅਮਨ-ਕਾਨੂੰਨ ਨੂੰ ਬਰਕਰਾਰ ਰੱਖਣਾ ਅਤੇ ਅਪਰਾਧ ਦੀ ਪਛਾਣ ਕਰਨਾ ਹੈ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਅਵਨੀਤ ਕੌਰ ਸਿੱਧੂ ਦੀ ਅਗਵਾਈ ਵਿੱਚ ਮਾਲੇਰਕੋਟਲਾ ਦੇ ਡਰੱਗ ਹੌਟਸਪੌਟ ਖੇਤਰ ਵਿੱਚ ਇੱਕ ਵਿਸ਼ੇਸ਼ ਸਰਚ ਅਭਿਆਨ ਦੌਰਾਨ ਕੀਤਾ । ਸਰਚ ਅਭਿਆਨ  ਵਿੱਚ ਐਸ.ਪੀ.(ਡੀ) ਸ੍ਰੀ ਜਗਦੀਸ਼ ਬਿਸ਼ਨੋਈ, ਡੀ.ਐਸ.ਪੀ ਸ੍ਰੀ ਕੁਲਦੀਪ ਸਿੰਘ ਅਤੇ ਕਰੀਬ 100 ਪੁਲਿਸ ਕਰਮਚਾਰੀ ਮੌਜੂਦ ਸਨ।

               ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਅਵਨੀਤ ਕੌਰ ਸਿੱਧੂ ਨੇ ਕਿਹਾ ਕਿ ਭਵਿੱਖ ਵਿੱਚ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਨਕੇਲ ਹੋਰ ਕੱਸੀ ਜਾਵੇਗੀ । ਉਨ੍ਹਾਂ ਕਿਹਾ ਕਿ  ਜ਼ਿਲ੍ਹੇ ‘ਚੋਂ ਨਸ਼ਿਆਂ ਅਤੇ ਅਪਰਾਧਿਕ ਗਤੀਵਿਧੀਆਂ ਜੜ੍ਹ ਤੋਂ ਖ਼ਾਤਮਾ ਕਰਨਾ ਜ਼ਿਲ੍ਹਾ ਪੁਲਿਸ ਦੀ ਮੁੱਖ ਤਰਜੀਹ ਹੈ । ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਸਾਰਿਆਂ ਵੱਲੋਂ ਰਲ ਕੇ ਹੰਭਲਾ ਮਾਰਨ ਦੀ ਜ਼ਰੂਰਤ ਹੈ ।  ਉਨ੍ਹਾਂ ਹੋਰ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣ ਲਈ  ਸਮਾਜ ਸੇਵੀ ਸੰਸਥਾਵਾਂ,ਪਿੰਡਾਂ ਦੀਆਂ ਪੰਚਾਇਤਾਂ,ਨੌਜਵਾਨ ਸਭਾਵਾਂ ਅਤੇ ਹੋਰ ਸੰਸਥਾਵਾਂ ਵੱਲੋਂ ਵੀ ਆਪਣਾ ਖ਼ਾਸ ਯੋਗਦਾਨ ਦੇਣ ਦੀ ਜ਼ਰੂਰਤ ਹੈ ਤਾਂ ਕਿ ਇਸ ਸਮਾਜਿਕ ਬੁਰਾਈ ਨੂੰ ਖ਼ਤਮ ਕੀਤਾ ਜਾ ਸਕੇ ਅਤੇ ਪੰਜਾਬ ਦੀ ਜਵਾਨੀ ਨੂੰ ਸੰਭਾਲਿਆ ਜਾ ਸਕੇ। ਕਿਸੇ ਵਿਅਕਤੀ ਨੂੰ ਜ਼ਿਲ੍ਹੇ ਵਿੱਚ ਕਿਸੇ ਵੀ ਤਰ੍ਹਾਂ ਦੀ ਅਪਰਾਧਿਕ ਜਾਂ ਸ਼ੱਕੀ ਕਾਰਵਾਈ ਨਜ਼ਰ ਆਉਂਦੀ ਹੈ ਤਾਂ ਉਸ ਸਬੰਧੀ ਬਿਨਾਂ ਕਿਸੇ ਡਰ ਤੋਂ ਪੁਲਿਸ ਨੂੰ ਸੂਚਿਤ ਕਰ ਸਕਦਾ ਹੈ। ਜ਼ਿਲ੍ਹਾ ਪੁਲਿਸ ਹਮੇਸ਼ਾ ਹੀ ਜ਼ਿਲ੍ਹੇ ਦੇ ਲੋਕਾਂ ਨਾਲ ਖੜੀ ਹੈ।

Leave a Reply

Your email address will not be published. Required fields are marked *