Citizens stop single use plastic Mayor Patiala

Citizens stop single use plastic Mayor Patiala

News Patiala : ਕੇਂਦਰ ਸਰਕਾਰ ਨੇ ਵਾਤਾਵਰਨ ਨੂੰ ਸ਼ੁੱਧ ਬਣਾਉਣ ਦੇ ਨਾਲ-ਨਾਲ ਸਵੱਛ ਭਾਰਤ ਮੁਹਿੰਮ ਨੂੰ ਧਿਆਨ ਵਿਚ ਰੱਖਦੇ ਹੋਏ 1 ਜੁਲਾਈ ਤੋਂ ਸਿੰਗਲ ਯੂਜ਼ ਪਲਾਸਟਿਕ ‘ਤੇ ਹਮੇਸ਼ਾ ਲਈ ਪਾਬੰਦੀ ਲਗਾ ਦਿੱਤੀ ਹੈ। ਸ਼ਹਿਰ ਦੇ ਲੋਕ ਇਸ ਪਾਬੰਦੀ ਬਾਰੇ ਪੂਰੀ ਤਰਾਂ੍ਹ ਜਾਗਰੂਕ ਨਹੀਂ ਹਨ। ‘ਮੇਰਾ ਕੁੜਾ, ਮੇਰੀ ਜ਼ਿੰਮੇਵਾਰੀ’ ਮੁਹਿੰਮ ਦੀ ਸਫਲਤਾ ਤੋਂ ਬਾਅਦ ਹੁਣ ਮੇਅਰ ਸੰਜੀਵ ਸ਼ਰਮਾ ਬਿੱਟੂ ਨੇ ਸ਼ਹਿਰ ਵਾਸੀਆਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ ਬਾਰੇ ਜਾਗਰੂਕ ਕਰਨ ਲਈ ਮੁਹਿੰਮ ਸ਼ੁਰੂ ਕੀਤੀ ਹੈ। ਇਸ ਸਬੰਧੀ ਉਨ੍ਹਾਂ ਸ਼ੁੱਕਰਵਾਰ ਨੂੰ ਘਲੋੜੀ ਗੇਟ ਨੇੜੇ ਸਥਿਤ ਰੇਹੜੀ ਮਾਰਕੀਟ ਵਿੱਚ ਪਹੁੰਚ ਕੇ ਜੂਟ ਦੇ ਥੈਲੇ ਵੰਡ ਕੇ ਰੇਹੜੀ ਵਾਲਿਆਂ ਦੇ ਨਾਲ-ਨਾਲ ਫਲ ਤੇ ਸਬਜ਼ੀਆਂ ਦੀ ਖਰੀਦਦਾਰੀ ਕਰਨ ਆਏ ਲੋਕਾਂ ਨੂੰ ਜਾਗਰੂਕ ਕੀਤਾ।

ਰੇਹੜੀ ਮਾਰਕੀਟ ‘ਚ ਮੇਅਰ ਸੰਜੀਵ ਸ਼ਰਮਾ ਬਿੱਟੂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸਿੰਗਲ ਯੂਜ਼ ਪਲਾਸਟਿਕ ‘ਤੇ ਪੂਰੀ ਤਰਾਂ੍ਹ ਪਾਬੰਦੀ ਲਾ ਦਿੱਤੀ ਹੈ। ਉਨਾਂ੍ਹ ਕਿਹਾ ਕਿ ਜੇਕਰ ਅੱਜ ਵੀ ਅਸੀਂ ਵਾਤਾਵਰਨ ਨੂੰ ਬਚਾਉਣ ਲਈ ਗੰਭੀਰ ਨਾ ਹੋਏ ਤਾਂ ਆਉਣ ਵਾਲੇ ਸਮੇਂ ਵਿਚ ਸਾਨੂੰ ਸਾਰਿਆਂ ਨੂੰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ। ਉਨ੍ਹਾਂ ਕਿਹਾ ਕਿ ਅੱਜ ਨਗਰ ਨਿਗਮ ਦੇ ਅਧਿਕਾਰ ਖੇਤਰ ਵਿਚ ਪਲਾਸਟਿਕ ਦੇ ਥੈਲੇ ਸੀਵਰੇਜ ਸਿਸਟਮ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਰਹੇ ਹਨ। ਪਲਾਸਟਿਕ ਦੇ ਲਿਫਾਫਿਆਂ ਨਾਲ ਡਰੇਨ, ਨਾਲੇ, ਨਾਲਿਆਂ, ਸੀਵਰੇਜ ਲਾਈਨਾਂ ਅਤੇ ਨਦੀਆਂ ਵੀ ਪ੍ਰਭਾਵਿਤ ਹੁੰਦੀਆਂ ਹਨ। ਪਲਾਸਟਿਕ ਦੇ ਲਿਫਾਫਿਆਂ ਦੇ ਖਤਮ ਹੋਣ ਦੀ ਪ੍ਰਕਿਰਿਆ ਕਈ ਸਾਲਾਂ ਬਾਅਦ ਸੰਭਵ ਹੋ ਸਕਦੀ ਹੈ, ਪਰ ਅੱਜ ਇਹ ਸਾਡੀ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਵੀ ਕਮਜ਼ੋਰ ਕਰ ਰਿਹਾ ਹੈ। ਪਲਾਸਟਿਕ ਦੇ ਲਿਫਾਫਿਆਂ ਨੂੰ ਸਾੜਨ ਨਾਲ ਸਾਡੀ ਹਵਾ ਪ੍ਰਦੂਸ਼ਤਿ ਹੋ ਰਹੀ ਹੈ। ਅੱਜ ਪਲਾਸਟਿਕ ਦੇ ਲਿਫਾਫਿਆਂ ਕਾਰਨ ਸ਼ਹਿਰ ਦੀ ਸਫ਼ਾਈ ਵਿਵਸਥਾ ਲਗਾਤਾਰ ਢਹਿ-ਢੇਰੀ ਹੋ ਰਹੀ ਹੈ। ਮੇਅਰ ਅਨੁਸਾਰ ਸਨੌਰ ਰੋਡ ‘ਤੇ ਸਥਿਤ ਸ਼ਹਿਰ ਦੇ ਮੁੱਖ ਡੰਪਿੰਗ ਗਰਾਊਂਡ ‘ਚ ਰੇਮੇਡੀਏਸ਼ਨ ਪਲਾਂਟ ਲਗਾ ਕੇ ਕੂੜੇ ਤੋਂ ਖਾਦ ਤਿਆਰ ਕਰਨ ਦਾ ਕੰਮ ਅੰਤਿਮ ਪੜਾਅ ‘ਤੇ ਹੈ। ਜੇਕਰ ਅੱਜ ਸ਼ਹਿਰ ਦੇ ਲੋਕ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਬੰਦ ਨਹੀਂ ਕਰਦੇ ਤਾਂ ਭੱਵਿਖ ਵਿੱਚ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਕੂੜੇ ਦੇ ਵੱਡੇ-ਵੱਡੇ ਢੇਰ ਲੱਗ ਜਾਣਗੇ ਤੇ ਹਰ ਵਾਰ ਇਨਾਂ੍ਹ ‘ਤੇ ਰੇਡੀਏਸ਼ਨ ਪਲਾਂਟ ਨਹੀਂ ਲਗਾਏ ਜਾਣਗੇ।

Leave a Reply

Your email address will not be published. Required fields are marked *