Civil Surgeon Patiala inspects the newly constructed Mohalla Clinics |
ਕਲੀਨਿਕਾਂ ਦੀ ਉਸਾਰੀ ਦਾ ਕੰਮ ਜੰਗੀ ਪੱਧਰ ‘ਤੇ ਜਾਰੀ
ਮੁੱਖ ਮੰਤਰੀ ਪੰਜਾਬ ਜੀ ਦੇ ਅਹਿਮ ਮਹੱਤਵਪੂਰਨ ਸਿਹਤ ਉਪਰਾਲੇ ਅਤੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਇਲਾਜ ਸੁਵਿਧਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਹਰੇਕ ਵਿਧਾਨ ਸਭਾ ਹਲਕੇ ‘ਚ ਮੁਹੱਲਾ ਕਲੀਨਿਕ ਸਥਾਪਤ ਕਰਨ ਦੇ ਵਾਅਦੇ ਤਹਿਤ ਵਿਧਾਨ ਸਭਾ ਹਲਕਾ ਪਟਿਆਲਾ ਸ਼ਹਿਰੀ ਦਾ ਸ਼ੇਰਾਂ ਵਾਲਾ ਗੇਟ ਸਥਿਤ ਭਾਸ਼ਾ ਵਿਭਾਗ ‘ਚ ਸਥਾਪਤ ਸੇਵਾ ਕੇਂਦਰ ਅਤੇ ਪਟਿਆਲਾ ਦਿਹਾਤੀ ਦੇ ਪਿੰਡ ਬਿੱਲ ਦੀ ਸੇਵਾ ਕੇਂਦਰ ਦੀਆਂ ਇਮਾਰਤਾਂ ‘ਚ ਬਣਾਏ ਜਾ ਰਹੇ ਨਵੇਂ ਮੁਹੱਲਾ ਕਲੀਨਿਕਾਂ ਦਾ ਸਿਵਲ ਸਰਜਨ ਡਾ. ਰਾਜੂ ਧੀਰ ਵੱਲ ਦੌਰਾ ਕੀਤਾ ਗਿਆ।
ਇਲਾਵਾ ਵਿਧਾਨ ਸਭਾ ਹਲਕਾ ਨਾਭਾ ਵਿਖੇ ਵੀ ਮੁਹੱਲਾ ਕਲੀਨਿਕ ਦੀ ਉਸਾਰੀ ਦਾ ਕੰਮ ਜੰਗੀ ਪੱਧਰ ‘ਤੇ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰ ਦਾ ਨਵਾਂ ਅਤੇ ਮਹੱਤਵਪੂਰਨ ਸਿਹਤ ਉਪਰਾਲਾ ਹੈ, ਜਿਥੇ ਕਿ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਬੁਨਿਆਦੀ ਇਲਾਜ ਸੁਵਿਧਾਵਾਂ ਮਿਲ ਸਕਣਗੀਆਂ, ਜਿਥੇ ਕਿ ਮਰੀਜ਼ਾਂ ਦੀ ਡਾਕਟਰ ਤੋਂ ਜਾਂਚ ਤੋਂ ਇਲਾਵਾ ਲੈਬ ਟੈਸਟਿੰਗ ਅਤੇ ਦਵਾਈਆਂ ਦਾ ਵੀ ਪ੍ਰਬੰਧ ਹੋਵੇਗਾ।
ਉਨ੍ਹਾਂ ਕਿਹਾ ਕਿ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਹਿਲੇ ਫੇਜ ਵਿਚ ਜ਼ਿਲੇ ਦੇ ਨਵੇਂ ਬਣਾਏ ਜਾ ਰਹੇ ਇਨ੍ਹਾਂ ਤਿੰਨ ਮੁਹੱਲਾ ਕਲੀਨਿਕਾਂ ਵਿਚ 15 ਅਗਸਤ ਨੂੰ ਆਜ਼ਾਦੀ ਦਿਹਾੜੀ ਮੌਕੇ ਇਨ੍ਹਾਂ ਮੁਹੱਲਾ ਕਲੀਨਿਕਾਂ ‘ਚ ਲੋਕਾਂ ਨੂੰ ਸਿਹਤ ਸੇਵਾਵਾਂ ਮਿਲਣੀਆਂ ਸ਼ੁਰੂ ਹੋ ਜਾਣਗੀਆਂ।
Patiala mohalla clinic doctor vacancy 2022
salary of the mohalla clinic doctor
mohalla clinic doctor salary quora
mohalla clinic pharmacist salary
mohalla clinic vacancy in Punjab