Health Minister visited the hospitals of Patran and Shutrana

Health Minister visited the hospitals of Patran and Shutrana

News Patiala: ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ, ਖੋਜ ਤੇ ਚੋਣਾਂ ਬਾਰੇ ਵਿਭਾਗਾਂ ਦੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਅਧੀਨ ਆਉਂਦੇ ਪਾਤੜਾਂ ਅਤੇ ਸ਼ੁਤਰਾਣਾ ਦੇ ਹਸਪਤਾਲਾਂ ਦਾ ਦੌਰਾ ਕੀਤਾ।

 ਇਸ ਦੌਰਾਨ ਉਨਾਂ  ਹਸਪਤਾਲਾਂ ‘ਚ ਲੋਕਾਂ ਨੂੰ ਪੇਸ਼ ਆ ਰਹੀਆਂ ਦਿੱਕਤਾਂ ਨੂੰ ਲੈ ਕੇ ਸਟਾਫ ਨੂੰ ਹਦਾਇਤਾਂ ਜਾਰੀ ਕਰਨ ਦੇ ਨਾਲ ਨਾਲ ਹਾਜ਼ਰੀ ਰਜਿਸਟਰ ਚੈੱਕ ਕੀਤੇ। ਸਿਹਤ ਮੰਤਰੀ ਨੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਦੇ ਨਾਲ ਸਿਹਤ ਸੇਵਾਵਾਂ ਦਾ ਨਿਰੀਖਣ ਕਰਦਿਆਂ ਮਰੀਜਾਂ ਨਾਲ ਗੱਲਬਾਤ ਕਰਕੇ ਫੀਡਬੈਕ ਵੀ ਲਈ।

ਦੌਰੇ ਦੌਰਾਨ ਸਿਹਤ ਮੰਤਰੀ ਜੌੜਾਮਾਜਰਾ ਨੇ ਪੱਤਰਕਾਰਾਂ ਨਾਲ ਗ਼ੈਰ-ਰਸਮੀ ਗੱਲਬਾਤ ਕਰਦਿਆਂ ਦੱਸਿਆ ਕਿ ਸੂਬਾ ਨਿਵਾਸੀਆਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ।  ਜਿਸ ਨੂੰ ਪੂਰਾ ਕਰਨ ਲਈ ਰਾਜ ‘ਚ 16 ਨਵੇਂ ਮੈਡੀਕਲ ਕਾਲਜ ਖੋਲ੍ਹਣ ਤੋਂ ਇਲਾਵਾ ਸਰਕਾਰੀ ਹਸਪਤਾਲਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਨੂੰ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ। ਉਨਾਂ ਕਿਹਾ ਕਿ ਉਹ ਖ਼ੁਦ ਰਾਜ ਦੇ ਸਾਰੇ ਹਸਪਤਾਲਾਂ ਦਾ ਦੌਰਾ ਕਰਕੇ ਸਿਹਤ ਸੇਵਾਵਾਂ ਦਾ ਨਿਰੀਖਣ ਕਰ ਰਹੇ ਹਨ। 

 ਇਹ ਅਫ਼ਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਪਿਛਲੇ ਸਮੇਂ ਦੀਆਂ ਸਰਕਾਰਾਂ ਵੱਲੋਂ ਸਿਹਤ ਸੇਵਾਵਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਤਹੱਈਆ ਕੀਤਾ ਹੈ ਕਿ ਕਿਸੇ ਵੀ ਹਸਪਤਾਲ ‘ਚ ਡਾਕਟਰ, ਨਰਸਿੰਗ ਸਟਾਫ਼ ਤੇ ਹੋਰ ਪੈਰਾ-ਮੈਡੀਕਲ ਅਮਲੇ ਦੀ ਕੋਈ ਘਾਟ ਨਾ ਰਹੇ।

 ਉਨਾਂ ਕਿਹਾ ਕਿ ਸੂਬਾ ਨਿਵਾਸੀਆਂ ਨੂੰ ਉੱਚ-ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ 15 ਅਗਸਤ ਤੱਕ ਰਾਜ ਭਰ ਦੇ ਸਰਕਾਰੀ ਹਸਪਤਾਲਾਂ ‘ਚ 215 ਤਰਾਂ ਦੀਆਂ ਦਵਾਈਆਂ ਪੁੱਜ ਜਾਣਗੀਆਂ। ਜਦਕਿ ਪਹਿਲੇ ਪੜਾਅ ਵਜੋਂ 75 ਮੁਹੱਲਾ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। 

ਸਿਹਤ ਮੰਤਰੀ ਨੇ ਦੱਸਿਆ ਕਿ ਸਰਕਾਰੀ ਰਾਜਿੰਦਰਾ ਹਸਪਤਾਲ ‘ਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਦਿਆਂ ਜਲਦੀ ਹੀ ਨਿਊਰੋ ਦੇ ਮਾਹਰ ਡਾਕਟਰ ਤਾਇਨਾਤ ਕੀਤੇ ਜਾ ਰਹੇ ਹਨ ਤਾਂ ਕਿ ਪਟਿਆਲਾ ਜ਼ਿਲ੍ਹੇ ਦੇ ਲੋਕਾਂ ਨੂੰ ਐਮਰਜੈਂਸੀ ਦੀ ਹਾਲਤ ‘ਚ ਤੁਰੰਤ ਮੈਡੀਕਲ ਸੇਵਾ ਹਾਸਲ ਹੋ ਸਕੇ। 

ਇਸ ਮੌਕੇ ਐਸਡੀਐਮ ਚਰਨਜੀਤ ਸਿੰਘ, ਸਿਵਲ ਸਰਜਨ ਡਾ. ਰਾਜੂ ਧੀਰ, ਜ਼ਿਲ੍ਹਾ ਮਾਲ ਅਫ਼ਸਰ ਮੁਕੇਸ਼ ਕੁਮਾਰ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼ਾਇਨਾ ਕਪੂਰ, ਰੈਡ ਕਰਾਸ ਦੇ ਸਕੱਤਰ ਡਾ ਪ੍ਰਿਤਪਾਲ ਸਿੰਘ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਆਗੂ ਸੁਰਜੀਤ ਸਿੰਘ ਫ਼ੌਜੀ, ਨਗਰ ਕੌਂਸਲ ਦੇ ਮੀਤ ਪ੍ਰਧਾਨ ਸੋਨੀ ਜਲੂਰ, ਕੁਲਦੀਪ ਸਿੰਘ ਥਿੰਦ, ਮਹਿੰਗਾ ਬਰਾੜ, ਰਾਣਾ ਪ੍ਰਤਾਪ ਸਿੰਘ ਹਰਿਆਊ ਐਮਸੀ, ਕਰਨੈਲ ਸਿੰਘ, ਮਦਨ ਲਾਲ, ਗੁਲਾਬ ਸਿੰਘ ਹਰਿਆਊ, ਤੇਜੀ ਬੂਰੜ, ਰਣਜੀਤ ਵਿਰਕ, ਪੀਏ ਅਮਰੀਕ ਸਿੰਘ, ਲਾਡੀ ਜੌੜਾਮਾਜਰਾ ਤੇ ਲਾਭ ਸਿੰਘ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *