ਆਰਮੀ ਦੀ ਭਰਤੀ ਲਈ ਆਏ ਨੌਜਵਾਨਾਂ ਵਲੋਂ ਸੜਕ ਜਾਮ: news Patiala today

News Patiala Today : ਪਟਿਆਲਾ-ਸੰਗਰੂਰ ਰੋਡ ਸਥਿਤ ਆਰਮੀ ਏਰੀਆ ‘ਚ ਭਰਤੀ ਲਈ ਪੁੱਜੇ ਉਮੀਦਵਾਰਾਂ ਦੀ ਪੁਲਿਸ ਵੈਰੀਫਿਕੇਸ਼ਨ ‘ਚ ਖ਼ਾਮੀਆਂ ਨਿਕਲਣ ਤੋਂ ਬਾਅਦ ਭਰਤੀ ਰੱਦ ਕਰ ਦਿੱਤੀ ਗਈ। ਇਸ ਤੋਂ ਭੜਕੇ ਉਮੀਦਵਾਰਾਂ ਨੇ ਰੋਡ ਜਾਮ ਕਰ ਦਿੱਤਾ ਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

News Patiala Today

ਉਮੀਦਵਾਰਾਂ ਨੇ ਦੱਸਿਆ ਕਿ ਆਰਮੀ ‘ਚ ਅਗਨੀ ਵੀਰ ਦੀ ਭਰਤੀ ਲਈ ਉਹ ਰਾਤ 2 ਵਜੇ ਆਰਮੀ ਏਰੀਆ ਪੁੱਜੇ ਸਨ। ਅੱਜ ਸਵੇਰੇ ਉਨ੍ਹਾਂ ਦੀ ਭਰਤੀ ਲਈ ਜਦੋਂ ਪੱਤਰਾਂ ਦੀ ਜਾਂਚ ਕੀਤੀ ਜਾ ਰਹੀ ਸੀ ਤਾਂ ਅਧਿਕਾਰੀਆਂ ਵੱਲੋਂ ਉਨ੍ਹਾਂ ਦੀ ਪੁਲਿਸ ਵੈਰੀਫਿਕੇਸ਼ਨ ‘ਚ ਹੀ ਖਾਮੀਆਂ ਕੱਢ ਦਿੱਤੀਆਂ ਗਈਆਂ ਹਨ ਤੇ ਉਨ੍ਹਾਂ ਦੀ ਭਰਤੀ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਮੰਗ ਹੈ ਕਿ ਅਧਿਕਾਰੀਆਂ ਵੱਲੋਂ ਪੁਲੀਸ ਵੈਰੀਫਿਕੇਸ਼ਨ ਦਰੁਸਤ ਕਰਨ ਲਈ ਉਨ੍ਹਾਂ ਨੂੰ ਸਮਾਂ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਕਈ ਉਮੀਦਵਾਰ ਅਜਿਹੇ ਹਨ ਜਿਨ੍ਹਾਂ ਦੀ ਨੌਕਰੀ ਲਈ ਉਮਰ ਹੱਦ ਲੰਘਣ ਦੀ ਕਗਾਰ ‘ਤੇ ਹੈ। ਇਸ ਲਈ ਉਨ੍ਹਾਂ ਨੂੰ ਪੁਲਿਸ ਵੈਰੀਫਿਕੇਸ਼ਨ ਦਰੁਸਤ ਕਰਾਉਣ ਦਾ ਸਮਾਂ ਦਿੱਤਾ ਜਾਵੇ। ਜੇਕਰ ਉਨ੍ਹਾਂ ਨੂੰ ਸਮਾਂ ਨਹੀਂ ਦਿੱਤਾ ਜਾਂਦਾ ਤਾਂ ਉਹ ਉੱਥੇ ਹੀ ਧਰਨਾ ਲਗਾ ਕੇ ਬੈਠੇ ਰਹਿਣਗੇ।

Leave a Reply

Your email address will not be published. Required fields are marked *