News patiala: ਨਾਭਾ ਬਲਾਕ ਦੇ ਪਿੰਡ ਕੈਦੂਪੁਰ ਦੇ ਸਰਪੰਚ ਵੱਲੋਂ ਨਹਿਰ ਵਿਚ ਛਾਲ ਮਾਰ ਕੇੇ ਵੱਲੋਂ ਆਤਮ ਹੱਤਿਆ ਕਰਨ ਸਬੰਧੀ ਜਾਣਕਾਰੀ ਸਾਹਮਣੇ ਆਈ ਹੈ। ਪਟਿਆਲਾ ਦੇ ਭਾਖੜਾ ਪੁਲਸ ਚੌਕੀ ਨੇੜੇ ਗੋਤਾਖੋਰਾਂ ਦੀ ਟੀਮ ਵੱਲੋਂ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਉਹ ਉਸ ਨੂੰ ਬਚਾ ਨਾ ਸਕੇ। ਪਸਿਆਣਾ ਪੁਲ਼ ਤੋਂ ਮ੍ਰਿਤਕ ਨੂੰ ਬਾਹਰ ਕੱਢਿਆ ਗਿਆ।
ਦੀਦਾਰ ਸਿੰਘ ਦਾ ਨਾਮ ਦੇ 45 ਸਾਲਾ ਸਰਪੰਚ ਸਵੇਰੇ 11 ਵਜੇ ਦੇ ਕਰੀਬ ਆਪਣੇ ਘਰੋਂ ਗਿਆ ਸੀ ਅਤੇ ਸ਼ਾਮ ਨੂੰ ਪਰਿਵਾਰ ਵਾਲਿਆਂ ਨੂੰ ਇਹ ਮੰਦਭਾਗੀ ਖ਼ਬਰ ਪ੍ਰਾਪਤ ਹੋਈ। ਇਸ ਗੱਲ ਦਾ ਖ਼ੁਲਾਸਾ ਹਾਲੇ ਨਹੀਂ ਹੋਇਆ ਕਿ ਮ੍ਰਿਤਕ ਨੇ ਖ਼ੁਦਕੁਸ਼ੀ ਕਿਉਂ ਕੀਤੀ।ਪਟਿਆਲਾ ਭਾਖੜਾ ਚੌਂਕੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।