Bikram College of Commerce annual awards function 2023

7 ਵਿਦਿਆਰਥੀਆਂ ਨੂੰ ਰੋਲ ਆਫ਼ ਆਨਰ ਤੇ 14 ਕਾਲਜ ਕਲਰ ਨਾਲ ਸਨਮਾਨੇ

News Patiala, 2 ਮਈ: Bikram College of Commerce ਵਿਖੇ ਕਾਲਜ ਦੇ ਪ੍ਰਿੰਸੀਪਲ ਪ੍ਰੋ. (ਡਾ.) ਕੁਸੁਮ ਲਤਾ ਦੀ ਯੋਗ ਅਗਵਾਈ ਹੇਠ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਮੁੱਖ ਪ੍ਰਸ਼ਾਸਕ, ਪਟਿਆਲਾ ਵਿਕਾਸ ਅਥਾਰਟੀ ਕਮ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ) ਗੌਤਮ ਜੈਨ ਮੁੱਖ ਮਹਿਮਾਨ ਵਜੋਂ ਅਤੇ ਪ੍ਰਿੰਸੀਪਲ ਸਟੇਟ ਕਾਲਜ ਆਫ਼ ਐਜੂਕੇਸ਼ਨ, ਪ੍ਰੋ. (ਡਾ.) ਪਰਮਿੰਦਰ ਸਿੰਘ ਪਟਿਆਲਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।

Bikram College Commerce annual awards function -

ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮਹਿਮਾਨ ਵੱਲੋਂ ਸ਼ਮ੍ਹਾ ਰੌਸ਼ਨ ਕਰਕੇ ਕਾਲਜ ਧੁਨੀ ਨਾਲ ਕੀਤੀ ਗਈ। ਡਾ. ਵਨੀਤਾ ਰਾਣੀ ਨੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਅਤੇ ਉਦਘਾਟਨੀ ਭਾਸ਼ਣ ਪੇਸ਼ ਕਰਦਿਆਂ ਦੱਸਿਆ ਕਿ ਕਾਲਜ ਵਿੱਚ ਕਰਵਾਈਆਂ ਜਾਂਦੀਆਂ ਵੱਖ-ਵੱਖ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਵਿੱਚ ਮਨੁੱਖੀ ਜੀਵਨ ਦੇ ਗੁਣ ਪੈਦਾ ਹੁੰਦੇ ਹਨ।

ਕਾਲਜ ਪ੍ਰਿੰਸੀਪਲ ਪ੍ਰੋ. (ਡਾ.) ਕੁਸੁਮ ਲਤਾ ਨੇ Bikram College of Commerce ਦੀ ਸਾਲ ਭਰ ਦੀ ਪ੍ਰਗਤੀ ਨੂੰ ਦਰਸਾਉਂਦੀ ਸਾਲਾਨਾ ਰਿਪੋਰਟ ਪੇਸ਼ ਕੀਤੀ। ਉਨ੍ਹਾਂ ਆਪਣੇ ਸੰਬੋਧਨ ਵਿੱਚ ਸਾਰੇ ਹੋਣਹਾਰ ਵਿਦਿਆਰਥੀਆਂ ਨੂੰ ਅਕਾਦਮਿਕ ਅਤੇ ਸਹਿ ਅਕਾਦਮਿਕ ਗਤੀਵਿਧੀਆਂ ਵਿੱਚ ਉੱਤਮ ਪ੍ਰਦਰਸ਼ਨ ਦਿਖਾਉਣ ਲਈ ਵਧਾਈ ਦਿੱਤੀ। ਅਕਾਦਮਿਕ, ਸੱਭਿਆਚਾਰਕ, ਖੇਡਾਂ ਅਤੇ ਐੱਨ.ਐੱਸ.ਐੱਸ ਆਦਿ ਵੱਖ-ਵੱਖ ਖੇਤਰਾਂ ਵਿੱਚ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਪਛਾਣਨ ਲਈ ਇਹ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ।

ਵਿਦਿਆਰਥੀਆਂ ਨੇ 07 ਰੋਲ ਆਫ਼ ਆਨਰ, 14 ਕਾਲਜ ਕਲਰ, 65 ਮੈਰਿਟ ਸਰਟੀਫਿਕੇਟ ਅਤੇ 70 ਤੋਂ ਵੱਧ ਪ੍ਰਸ਼ੰਸਾ ਪੱਤਰ ਪ੍ਰਾਪਤ ਕੀਤੇ। ਸਮਾਜ ਦੀਆਂ ਸਨਮਾਨ ਯੋਗ ਸ਼ਖ਼ਸੀਅਤਾਂ ਵੱਲੋਂ ਪਾਏ ਯੋਗਦਾਨ ਨੂੰ ਸਨਮਾਨਿਤ ਕਰਨ ਲਈ ਐਵਾਰਡ ਆਫ਼ ਆਨਰ ਵੀ ਦਿੱਤਾ ਗਿਆ। ਮੁੱਖ ਮਹਿਮਾਨ ਨੇ ਇਨਾਮ ਵੰਡੇ ਅਤੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ‘ਕਦੇ ਹਾਰ ਨਾ ਮੰਨਣ’ ਦੀ ਸਲਾਹ ਦਿੱਤੀ ਅਤੇ ਕਿਹਾ ਕਿ ਇਸ ਨਾਲ ਸਫਲਤਾ ਉਨ੍ਹਾਂ ਨੂੰ ਜ਼ਰੂਰ ਮਿਲੇਗੀ। ਉਨ੍ਹਾਂ ਨੇ ਪ੍ਰਿੰਸੀਪਲ ਨੂੰ ਉਨ੍ਹਾਂ ਦੇ ਯਤਨਾਂ ਅਤੇ ਸੰਸਥਾ ਪ੍ਰਤੀ ਸਮਰਪਣ ਲਈ ਵਧਾਈ ਦਿੱਤੀ।

👇 You may also read 👇

👉 Get the Marriage Form right now 👈

👉 Sewa Kendra Services List 👈

👉 SEWA KENDRA NEAR ME 👈

👉 General Caste Certificate apply 👈

👉 Sewa Kendra all Forms 👈

👉 Arms License Punjab 👈

👉 Sewa Kendra Online Appointment 👈

ਆਗਾਮੀ ਸੈਸ਼ਨ 2023-24 ਦਾ Bikram College of Commerce ਪ੍ਰਾਸਪੈਕਟਸ ਜਾਰੀ ਕਰਨ ਲਈ ਵੀ ਇਹ ਵਿਸ਼ੇਸ਼ ਦਿਨ ਚੁਣਿਆ ਗਿਆ। ਪ੍ਰਿੰਸੀਪਲ, ਮਹਿਮਾਨਾਂ ਅਤੇ ਸਟਾਫ਼ ਨੇ ਕਾਲਜ ਦਾ ਪ੍ਰਾਸਪੈਕਟਸ ਜਾਰੀ ਕੀਤਾ। ਵਿਸ਼ੇਸ਼ ਮਹਿਮਾਨ ਪ੍ਰੋ. (ਡਾ.) ਪਰਮਿੰਦਰ ਸਿੰਘ ਨੇ ਇਸ ਸੰਸਥਾ ਨੂੰ ਸਫਲਤਾ ਦੇ ਰਾਹ ਤੇ ਲੈ ਕੇ ਜਾਣ ਲਈ ਕਾਲਜ ਦੇ ਪ੍ਰਿੰਸੀਪਲ ਅਤੇ ਸਟਾਫ਼ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵਿਸ਼ਵੀਕਰਨ ਦੇ ਇਸ ਯੁੱਗ ਵਿਚ ਆਪਣੀ ਕਾਮਰਸ ਦੀ ਸਿੱਖਿਆ ਦਾ ਵੱਧ ਤੋਂ ਵੱਧ ਲਾਭ ਉਠਾਉਣ ਦਾ ਸੁਝਾਅ ਦਿੱਤਾ।

ਪ੍ਰੋਗਰਾਮ ਦੇ ਕੋਆਰਡੀਨੇਟਰ ਰਾਮ ਕੁਮਾਰ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ। ਉਨ੍ਹਾਂ ਨੇ ਸਟਾਫ਼, ਵਿਦਿਆਰਥੀਆਂ ਅਤੇ ਸਹਿਯੋਗੀ ਸਟਾਫ਼ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਸਨਮਾਨਿਤ ਮਹਿਮਾਨਾਂ ਦਾ ਉਨ੍ਹਾਂ ਦੇ ਕੀਮਤੀ ਸਮੇਂ ਅਤੇ ਹਾਜ਼ਰੀ ਲਈ ਧੰਨਵਾਦ ਕੀਤਾ। ਪ੍ਰੋਗਰਾਮ ਦੀ ਸਮਾਪਤੀ ਰਾਸ਼ਟਰ ਨੂੰ ਸ਼ਰਧਾਂਜਲੀ ਵਜੋਂ ਰਾਸ਼ਟਰੀ ਗੀਤ ਪੇਸ਼ ਕਰਨ ਨਾਲ ਕੀਤੀ ਗਈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਆਰ.ਕੇ. ਸ਼ਰਮਾ, ਡਾ. ਤਰਸੇਮ ਕੁਮਾਰ ਬਾਂਸਲ, ਸ੍ਰੀ ਐਚ.ਐਲ.ਬਾਂਸਲ, ਸ੍ਰੀ ਰਤਨ ਗੁਪਤਾ, ਸ੍ਰੀ ਪਵਨ ਕੁਮਾਰ ਨਰੂਲਾ, ਸ੍ਰੀ ਉਮੇਸ਼ ਕੁਮਾਰ ਘਈ (ਅਲੂਮਨੀ ਮੈਂਬਰ), ਸ੍ਰੀ ਮਾਨਿਕ ਰਾਜ ਸਿੰਗਲਾ, ਸ੍ਰੀ ਯੋਗੇਸ਼ਵਰ ਸਿੰਘ, ਸ੍ਰੀ ਕੁਲਦੀਪ ਸਿੰਘ (ਮੁੱਖ ਅਧਿਆਪਕ ਉਚਾ ਗਾਉਂ), ਸ੍ਰੀ ਕੰਵਰ ਇੰਦਰ ਸਿੰਘ (ਸੀਨੀਅਰ ਮੀਤ ਪ੍ਰਧਾਨ ਪੀ.ਟੀ.ਏ.) ਅਤੇ ਹੋਰ ਪਤਵੰਤੇ ਸੱਜਣ ਸ਼ਾਮਲ ਹੋਏ।

Leave a Reply

Your email address will not be published. Required fields are marked *