News Patiala: ਪੰਜਾਬ ਸਰਕਾਰ ਵੱਲੋਂ ਪੰਜਾਬ ਅਤੇ ਚੰਡੀਗੜ੍ਹ ਵਿਖੇ ਸਥਿਤ ਜਿੱਥੇ ਆਪਣੇ ਸਾਰੇ ਦਫ਼ਤਰਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਓਥੇ ਹੀ ਜ਼ਿਲੇ ਦੇ ਸੇਵਾ ਕੇਂਦਰਾਂ ਦਾ ਸਮਾਂ ਪਹਿਲਾਂ ਵਾਲਾ ਹੀ ਰਹੇਗਾ। ਸੇਵਾ ਕੇਂਦਰ 9 ਤੋਂ 5 ਹੀ ਖੁੱਲਣਗੇ ਅਜਿਹਾ ਲੋਕਾਂ ਦੀ ਸਹੂਲਤ ਦੇ ਮੱਦੇਨਜ਼ਰ ਰੱਖਦੇ ਫ਼ੈਸਲਾ ਲਿਆ ਗਿਆ ਹੈ। Sewa Kendra Timing 2023 ਬਾਰੇ ਜਾਣਕਾਰੀ ਡੀ ਸੀ ਪਟਿਆਲਾ ਵੱਲੋਂ ਟਵੀਟ ਕਰਕੇ ਦਿੱਤੀ ਗਈ।
👉ਸੇਵਾ ਕੇਂਦਰ ਦੇ ਫ਼ਾਰਮ ਡਾਊਨਲੋਡ ਕਰੋ 👈
👉ਪਟਿਆਲਾ ਬੱਸ ਅੱਡੇ ਦਾ ਟਾਇਮ ਟੇਬਲ 👈
ਬੀਤੀ ਦਿਨੀਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਸੀ ਕਿ 2 ਮਈ, 2023 ਤੋਂ ਸਾਰੇ ਸਰਕਾਰੀ ਦਫ਼ਤਰ ਸਵੇਰੇ 07:30 ਵਜੇ ਖੁੱਲ੍ਹਣਗੇ ਅਤੇ ਦੁਪਹਿਰ 02:00 ਵਜੇ ਬੰਦ ਹੋਣਗੇ। ਇਹ ਸਮਾਂ ਸਾਰਣੀ 15 ਜੁਲਾਈ, 2023 ਤੱਕ ਲਾਗੂ ਰਹੇਗੀ। ਉਨ੍ਹਾਂ ਦੱਸਿਆ ਕਿ ਇਹ ਬਦਲਿਆ ਨਵਾਂ ਸਮਾਂ ਖੇਤਰੀ ਦਫ਼ਤਰਾਂ, ਸਿਵਲ ਸਕੱਤਰੇਤ ਅਤੇ ਹੋਰ ਮੁੱਖ ਦਫ਼ਤਰਾਂ ਸਮੇਤ ਸਾਰੇ ਦਫ਼ਤਰਾਂ ਵਿੱਚ ਇਕਸਾਰ ਲਾਗੂ ਹੋਵੇਗਾ।
ਪੰਜਾਬ ਸਰਕਾਰ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਸਰਕਾਰੀ ਦਫ਼ਤਰਾਂ ਦੇ ਬਦਲੇ ਹੋਏ ਨਵੇਂ ਸਮੇਂ ਦਾ ਧਿਆਨ ਰੱਖਣ ਅਤੇ ਉਸ ਅਨੁਸਾਰ ਹੀ ਆਪਣੇ ਕੰਮਕਾਜ ਲਈ ਸਰਕਾਰੀ ਦਫ਼ਤਰਾਂ ਵਿੱਚ ਪਹੁੰਚ ਕਰਨ।
👇 You may also read 👇
👉 Get the Marriage Form right now 👈