ਰਾਜਪੁਰਾ ਦੇ ਪਿੰਡ ਨਰੜੂ ਵਿਖੇ ਨੌਜਵਾਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਕੋਸ਼ਿਸ਼
ਰਾਜਪੁਰਾ : ਪੰਜਾਬ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਇਸੇ ਦੌਰਾਨ ਰਾਜਪੁਰਾ-ਪਟਿਆਲਾ ਰੋਡ ਨੇੜੇ ਹਲਕਾ ਘਨੌਰ ਦੇ ਪਿੰਡ ਨਰੜੂ ’ਚ ਸਥਿਤ ਗੁਰਦੁਆਰਾ ਸਾਹਿਬ ’ਚ ਇੱਕ ਨੌਜਵਾਨ ਨੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਸਾਹਿਬ ’ਤੇ ਬੈਠ ਕੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਹੈ।
ਇਸ ਤੋਂ ਬਾਅਦ ਗੁਰਦੁਆਰਾ ਸਾਹਿਬ ਵਿੱਚ ਮੌਜੂਦ ਸੇਵਾਦਾਰਾਂ ਵੱਲੋਂ ਉਕਤ ਵਿਅਕਤੀ ਨੂੰ ਬੀੜ ਸਾਹਿਬ ਤੋਂ ਹੇਠਾਂ ਉਤਾਰਿਆ ਗਿਆ। ਜਿਸ ਦੀ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਹੈੱਡ ਗ੍ਰੰਥੀ ਜੋਗਾ ਸਿੰਘ ਨੇ ਪੁਲਿਸ ਨੂੰ ਸੂਚਨਾ ਦਿੱਤੀ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਸ਼ਾ ਸਿੰਘ, ਮੀਤ ਪ੍ਰਧਾਨ ਤਰਲੋਚਨ ਸਿੰਘ ਤੇ ਹੈੱਡ ਗ੍ਰੰਥੀ ਜੋਗਾ ਸਿੰਘ ਨੇ ਦੱਸਿਆ ਕਿ ਮੁਲਜ਼ਮ ਰੋਜ਼ਾਨਾ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਆਉਂਦਾ ਸੀ ਅਤੇ ਸ਼ੁੱਕਰਵਾਰ ਨੂੰ ਸਵੇਰੇ 8.15 ਵਜੇ ਗੁਰਦੁਆਰਾ ਸਾਹਿਬ ਦੀ ਪਰਿਕਰਮਾ ਕਰਨ ਉਪਰੰਤ ਉਸ ਨੇ ਬੇਅਦਬੀ ਦੀ ਘਟਨਾ ਨੂੰ ਅੰਜਾਮ ਦਿੱਤਾ।
Incidents of desecration of Sri Guru Granth Sahib ji are continuously increasing in Punjab. In the latest incident, a young man tried to desecrate the Guru Granth Sahib by sitting on Bir Sahib in the Gurdwara Sahib located in Nardu village of Halka Ghanour near Rajpura-Patiala road.
The man was brought down from Bir Sahib by the attendants present in the Gurdwara Sahib. The management committee of Gurdwara Sahib and head granthi Joga Singh informed the police about this.
Gurdwara Management Committee President Harsha Singh, Vice President Tarlochan Singh and Head Granthi Joga Singh said that the accused used to visit the Gurdwara Sahib daily and after circumambulating the Gurdwara Sahib at 8.15 am on Friday, he committed the act of desecration.
The police have registered a case against the accused and are investigating the matter.