ਚੰਡੀਗੜ੍ਹ, 23 ਅਗਸਤ, 2023:
ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿੱਚ ਹੋ ਰਹੀ ਬਾਰਿਸ਼ ਅਤੇ ਅੱਗੋਂ ਹੋਰ ਬਾਰਿਸ਼ ਦੀ ਸੰਭਾਵਨਾ ਦੇ ਮੱਦੇਨਜ਼ਰ ਪੰਜਾਬ ਦੇ ਸਾਰੇ ਸਕੂਲ ਐਤਵਾਰ 27 ਅਗਸਤ ਤਕ ਬੰਦ ਰਹਿਣਗੇ।
ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖ਼ਿਆ ਮੰਤਰੀ ਸ: ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਹਿਮਾਚਲ ਅਤੇ ਪੰਜਾਬ ਦੇ ਵਿੱਜਚ ਬਾਰਿਸ਼ ਕਾਰਣ ਆਏ ਹੜ੍ਹਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੁਰੱਖ਼ਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਨਾਲ ਸੂਬੇ ਦੇ ਸਾਰੇ ਸਰਕਾਰੀ, ਏਡਿਡ ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਅੱਜ 23 ਅਗਸਤ ਤੋਂ ਹੀ ਤੁਰੰਤ ਪ੍ਰਭਾਵ ਨਾਲ ਛੁੱਟੀਆਂ ਕੀਤੀਆਂ ਜਾਂਦੀਆਂ ਹਨ।
ਇਹ ਛੁੱਟੀਆਂ 26 ਅਗਸਤ ਸ਼ਨੀਵਾਰ ਤਕ ਕੀਤੀਆਂ ਗਈਆਂ ਹਨ ਪਰ 27 ਅਗਸਤ ਨੂੰ ਐਤਵਾਰ ਹੋਣ ਕਾਰਨ ਸਕੂਲਾਂ ਦੇ 28 ਅਗਸਤ ਤੋਂ ਪਹਿਲਾਂ ਖੁਲ੍ਹਣ ਦੀ ਕੋਈ ਸੰਭਾਵਨਾ ਨਹੀਂ ਹੈ। ਸਮਝਿਆ ਜਾਂਦਾ ਹੈ ਕਿ ਅਗਲਾ ਫ਼ੈਸਲਾ 27 ਅਗਸਤ ਤੱਕ ਦੀ ਸਥਿਤੀ ਦਾ ਮੁਲਾਂਕਣ ਕਰਨ ਮਗਰੋਂ ਹੀ ਲਿਆ ਜਾਵੇਗਾ।