ਆਨੰਦ ਕਾਰਜ ਦੌਰਾਨ ਲਹਿੰਗਾ-ਘੱਗਰਾ ਪਾਉਣ ‘ਤੇ ਪਾਬੰਦੀ

 ਲਾੜਾ-ਲਾੜੀ ਦੇ ਨਾਂ ਨਾਲ ‘ਸਿੰਘ’ ਤੇ ‘ਕੌਰ’ ਲਿਖਣਾ ਜ਼ਰੂਰੀ

takht-sri-hazur-sahib-ban-on-wearing-lehenga-ghagra-during-anand-karaj-it-necessary-to-write-singh-and-kaur-as-the-name-of-the-bride-and-groom

ਨਾਂਦੇੜ : ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲ ਨਗਰ ਸਾਹਿਬ ਨਾਂਦੇੜ ਦੇ ਪੰਜ ਪਿਆਰੇ ਸਾਹਿਬਾਨ ਨੇ ਆਨੰਦ ਕਾਰਜਾਂ ਲਈ ਸਿੱਖ ਸੰਗਤ ਲਈ ਗੁਰਮਤਾ ਜਾਰੀ ਕੀਤਾ ਹੈ। ਜਥੇਦਾਰ ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਸਿੰਘ ਸਾਹਿਬਾਨ ਦੀ ਇਕੱਤਰਤਾ ‘ਚ ਇਹ ਫੈਸਲਾ ਲਿਆ ਗਿਆ ਹੈ। ਇਕੱਤਰਤਾ ਤੋਂ ਬਾਅਦ ਜਥੇਦਾਰ ਨੇ ਦੱਸਿਆ ਆਨੰਦ ਕਾਰਜ ਦੌਰਾਨ ਬੱਚੀ ਨੂੰ ਸਿਰਫ ਸਲਵਾਰ ਕਮੀਜ਼ ਦਾ ਸਾਦਾ ਪਹਿਰਾਵਾ ਪਹਿਨਾਇਆ ਜਾਵੇ ਤੇ ਲਾਵਾਂ ਫੇਰੇ ਲੈਣ ਲਈ ਲਿਆਂਦੇ ਸਮੇਂ ਗੁਰੂ ਜੀ ਦੀ ਹਾਜ਼ਰੀ ‘ਚ ਬੱਚੀ ਦੇ ਉਪਰ ਚੁੰਨੀ ਜਾਂ ਫੁਲਕਾਰੀ ਤਾਣ ਕੇ ਨਾ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਭਾਰੀ ਲਹਿੰਗਾ ਪਾਏ ਹੋਣ ਕਾਰਨ ਆਨੰਦ ਕਾਰਜ ਦੌਰਾਨ ਗੁਰੂ ਸਾਹਿਬ ਅੱਗੇ ਮੱਥਾ ਟੇਕਣ ਵੇਲੇ ਲੜਕੀ ਨੂੰ ਕਾਫੀ ਪਰੇਸ਼ਾਨੀ ਆਉਂਦੀ ਹੈ।

ਜਥੇਦਾਰ ਨੇ ਕਿਹਾ ਕਿ ਇਹ ਵੀ ਦੇਖਣ ਵਿਚ ਆਇਆ ਹੈ ਕਿ ਜ਼ਿਆਦਾਤਰ ਵਿਆਹ ਦੇ ਕਾਰਡਾਂ ‘ਚ ਲਾੜਾ-ਲਾੜੀ ਦੇ ਨਾਂ ਨਾਲ ਸਿੰਘ ਜਾਂ ਕੌਰ ਨਹੀਂ ਲਿਖਿਆ ਹੁੰਦਾ। ਸਿੱਖ ਸਹੁ-ਰੀਤਾਂ ਅਨੁਸਾਰ ਇਹ ਲਾਜ਼ਮੀ ਕਰ ਦਿੱਤਾ ਗਿਆ ਕਿ ਵਿਆਹ ਵਾਲੇ ਕਾਰਡ ‘ਚ ਲਾੜਾ-ਲਾੜੀ ਦੇ ਨਾਂ ਨਾਲ ‘ਸਿੰਘ’ ਤੇ ‘ਕੌਰਟ ਜ਼ਰੂਰ ਲਿਖਿਆ ਜਾਵੇ। ਉਨ੍ਹਾਂ ਕਿਹਾ ਕਿ ਵਿਆਹ ਦੌਰਾਨ ਬੇਲੋੜੇ ਖਰਚੇ ਤੇ ਬੇਲੋੜੇ ਪ੍ਰਦਰਸ਼ਨ ਨੂੰ ਰੋਕਣ ਲਈ ਇਹ ਸਖ਼ਤ ਫੈਸਲਾ ਲਿਆ ਗਿਆ ਹੈ।

Leave a Reply

Your email address will not be published. Required fields are marked *