ਪਟਿਆਲਾ, 1 ਜਨਵਰੀ:
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੇਵਾ ਕੇਂਦਰਾਂ ਦਾ ਸਮਾਂ ਹੁਣ ਸਵੇਰੇ 10:00 ਵਜੇ ਤੋਂ ਸ਼ਾਮ 4:30 ਵਜੇ ਤੱਕ ਦਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਡਾਇਰੈਕਟਰ ਪ੍ਰਸ਼ਾਸਕੀ ਸੁਧਾਰ ਵੱਲੋਂ ਜਾਰੀ ਪੱਤਰ ਅਨੁਸਾਰ ਠੰਢ ਦੇ ਮੌਸਮ ਅਤੇ ਧੁੰਦ ਕਾਰਨ ਜ਼ਿਲਿਆਂ ਨੂੰ ਆਪਣੇ ਪੱਧਰ ‘ਤੇ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ ਕਰਨ ਲਈ ਕਿਹਾ ਗਿਆ ਹੈ, ਜਿਸ ਤਹਿਤ ਪਟਿਆਲਾ ਜ਼ਿਲ੍ਹੇ ‘ਚ 2 ਜਨਵਰੀ ਤੋਂ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 10:00 ਵਜੇ ਤੋਂ ਸ਼ਾਮ 4:30 ਵਜੇ ਤੱਕ ਕੀਤਾ ਗਿਆ ਹੈ ਜੋ ਕਿ ਅਗਲੇ ਹੁਕਮਾਂ ਤੱਕ ਲਾਗੂ ਰਹੇਗਾ।
Saturday, April 26, 2025
Live Today Latest Breaking
News PatialaLive Today Latest Breaking
News Patiala