Technical Education related 20 services will be available in The Sewa Kendra DC Patiala

AVvXsEj1iEQbiEEkWw1j0JASaMpdi L1fI zdIUwW 08STISOGO9dF7BknSKR mfC1JXMx9pW eMXSoqVAtZGL6DERsjt4pc1SXScb9QCOrhXKvhL9ZA2Ft6AIqS kvmONM732E560bJte6dJn0KrJkzJErAtvIdoHDYTTlrT JvAGoHl0aoL8nS3QMd977hIg=s320 -

 ਪਟਿਆਲਾ, 30 ਅਕਤੂਬਰ,2021 – 

                    ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਵਿੱਚ  ਤਕਨੀਕੀ  ਸਿੱਖਿਆ ਨਾਲ ਸਬੰਧਤ 20 ਨਵੀਂਆਂ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਇਨ੍ਹਾਂ ਸੇਵਾਵਾਂ ਦਾ ਲਾਭ ਨਿਰਧਾਰਿਤ  ਫ਼ੀਸ ਦੇਕੇ 01 ਨਵੰਬਰ 2021 ਤੋਂ ਲਿਆ ਜਾ ਸਕੇਗਾ।


ਡਿਪਟੀ ਕਮਿਸ਼ਨਰ ਪਟਿਆਲਾ ਨੇ ਦੱਸਿਆ ਕਿ ਤਕਨੀਕੀ ਸਿੱਖਿਆ ਵਿਭਾਗ ਨਾਲ ਸਬੰਧਿਤ ਜਿਵੇਂ ਕਿ ਬੈਕਲਾਗ ਸਰਟੀਫਿਕੇਟ, ਬੋਨਾਫਾਈਡ ਸਰਟੀਫਿਕੇਟ, ਟ੍ਰਾਂਸਕ੍ਰਿਪਟ ਅਤੇ ਸਾਰੇ ਡੀ.ਐਮ.ਸੀ ਅਤੇ ਡਿਗਰੀ ਸਬੰਧੀ, ਡੁਪਲੀਕੇਟ ਮਾਈਗਰੇਸ਼ਨ ਸਰਟੀਫਿਕੇਟ ਸਬੰਧੀ, ਡੁਪਲੀਕੇਟ ਡੀ.ਐਮ.ਸੀ ਸਬੰਧੀ, ਡੁਪਲੀਕੇਟ ਡਿਗਰੀ ਸਬੰਧੀ,  ਤਸਦੀਕਸ਼ੁਦਾ ਡੀ.ਐਮ.ਸੀ ਤੇ ਡਿੱਗਰੀ ਸਬੰਧੀ, ਐਪਲੀਕੇਸ਼ਨ ਟਰਾਂਸਕ੍ਰਿਪਟ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।

ਡਿਪਟੀ ਕਮਿਸ਼ਨਰ ਪਟਿਆਲਾ ਨੇ ਦੱਸਿਆ ਕਿ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਨਾਲ ਸਬੰਧਿਤ ਡੁਪਲੀਕੇਟ ਸਰਟੀਫਿਕੇਟ, ਸਰਟੀਫਿਕੇਟ ਦੀ ਤਰੁੱਟੀ ਸਬੰਧੀ, ਦਸਤਾਵੇਜ਼ਾਂ ਦੀ ਵੈਰੀਫਿਕੇਸ਼ਨ, ਇਸ਼ੂ ਆਫ਼ ਆਫੀਸ਼ੀਅਲ ਟ੍ਰਾਂਸਕ੍ਰਿਪਟ, ਡੀ.ਐਮ.ਸੀ ਜਾਰੀ ਕਰਵਾਉਣ ਸਬੰਧੀ, ਯੋਗਤਾ ਸਰਟੀਫਿਕੇਟਾਂ ਦੀ ਤਸਦੀਕ ਸਬੰਧੀ, ਨਤੀਜੇ ਅਤੇ ਰੀਵੈਲੂਯਏਸ਼ਨ ਸਬੰਧੀ, ਡੀ.ਐਮ.ਸੀ./ਡਿੱਗਰੀ ਤਸਦੀਕ ਸਬੰਧੀ, ਮਾਈਗਰੇਸ਼ਨ ਸਰਟੀਫਿਕੇਟ ਅਤੇ ਪ੍ਰੋਵੇਜ਼ਨਲ ਡਿੱਗਰੀ ਆਦਿ ਵਰਗੀਆ ਸੁਵਿਧਾਵਾਂ ਹੁਣ ਸੇਵਾ ਕੇਂਦਰਾਂ ਤੋਂ ਮਿਲ ਸਕਣਗੀਆਂ।

Leave a Reply

Your email address will not be published. Required fields are marked *