News news patiala Gurpreet Singh Thind PCS take over as Additional Deputy Commissioner Patiala Admin October 27, 2021October 27, 20211 min readWrite a Comment on Gurpreet Singh Thind PCS take over as Additional Deputy Commissioner Patiala ਇਹ ਵੀ ਪੜੋ — ਪਟਿਆਲਾ ਬੱਸ ਸਟੈਂਡ ਟਾਈਮ ਟੇਬਲ PRTC ਪੀ ਆਰ ਟੀ ਸੀ ਪਟਿਆਲਾ, 27 ਅਕਤੂਬਰ,2021 – ਪੰਜਾਬ ਸਰਕਾਰ ਵੱਲੋਂ ਪਟਿਆਲਾ ਵਿਖੇ ਬਤੌਰ ਅਡੀਸਨਲ ਡਿਪਟੀ ਕਮਿਸ਼ਨਰ (ਜ) ਵਜੋਂ ਤਾਇਨਾਤ ਕੀਤੇ ਗਏ 2004 ਬੈਚ ਦੇ ਪੀ.ਸੀ.ਐਸ. ਅਧਿਕਾਰੀ ਗੁਰਪ੍ਰੀਤ ਸਿੰਘ ਥਿੰਦ ਨੇ ਅਹੁਦਾ ਸੰਭਾਲ ਲਿਆ ਹੈ। ਆਪਣਾ ਅਹੁਦਾ ਸੰਭਾਲਣ ਮੌਕੇ ਗੁਰਪ੍ਰੀਤ ਸਿੰਘ ਥਿੰਦ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਤਰਜੀਹਾਂ ਮੁਤਾਬਕ ਪਟਿਆਲਾ ਦੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਅਧਾਰ ‘ਤੇ ਹੱਲ ਕਰਵਾਉਣ ਲਈ ਯਤਨ ਕਰਨਗੇ। ਥਿੰਦ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ‘ਤੇ ਪਹੁੰਚਾਉਣਾ ਉਨ੍ਹਾਂ ਦੀ ਪਹਿਲਕਦਮੀ ਹੋਵੇਗੀ। ਉਨ੍ਹਾਂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਮੁਤਾਬਕ ਲੋਕਾਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਸਮੇਤ ਸਮਾਂਬੱਧ ਪ੍ਰਸ਼ਾਸਕੀ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਗੁਰਪ੍ਰੀਤ ਸਿੰਘ ਥਿੰਦ, ਇਸ ਤੋਂ ਪਹਿਲਾਂ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ‘ਚ ਸੰਯੁਕਤ ਡਾਇਰੈਕਟਰ (ਪ੍ਰਸ਼ਾਸਕੀ) ਵਜੋਂ ਤਾਇਨਾਤ ਸਨ। ਇਸ ਤੋਂ ਬਿਨ੍ਹਾਂ ਉਹ ਪੰਜਾਬ ਸਰਕਾਰ ਵਿੱਚ ਹੋਰ ਵੀ ਬਹੁਤ ਸਾਰੇ ਅਹਿਮ ਪ੍ਰਸ਼ਾਸਕੀ ਅਹੁਦਿਆਂ ‘ਤੇ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਸਨ।
Instructions issued by Punjab Government to celebrate Republic Day January 26: Patiala News January 20, 2022January 20, 2022 News News-Punjab
Three killed, two injured in road mishap Batala July 10, 2022July 10, 2022 Accident Braking-News News News-Punjab Today
Boy Married 15 yr old Minor girl by editing aadhaar card: News Patiala April 20, 2022April 20, 2022 Braking-News News news patiala News-Punjab