News news patiala Sandeep Hans Dc Patiala Appeal to all Beneficiary Patiala News Today Admin October 24, 2021October 24, 20211 min readWrite a Comment on Sandeep Hans Dc Patiala Appeal to all Beneficiary Patiala News Today Sandeep Hans Dc Patiala ਵੱਲੋਂ ਘਰੇਲੂ ਖਪਤਕਾਰਾਂ ਨੂੰ 2 ਕਿਲੋਵਾਟ ਤੱਕ ਮਨਜ਼ੂਰਸ਼ੁਦਾ ਬਿਜਲੀ ਲੋਡ ਦੇ ਬਕਾਇਆ ਬਿਲ ਮੁਆਫ਼ੀ ਸਕੀਮ ਦਾ ਲਾਭ ਲੈਣ ਦੀ ਅਪੀਲ ਪਟਿਆਲਾ ਜ਼ਿਲ੍ਹੇ ਅੰਦਰ ਪੰਜਾਬ ਰਾਜ ਬਿਜਲੀ ਨਿਗਮ ਦੀਆਂ 38 ਸਬ ਡਵੀਜਨਾਂ ਵਿਖੇ ਲੱਗ ਰਹੇ ਹਨ ਬਿਜਲੀ ਬਿਲ ਮੁਆਫ਼ੀ ਕੈਂਪ-Sandeep Hans Dc Patiala Also Read — SSSB Punjab Click Here to apply online ਪਟਿਆਲਾ, 23 ਅਕਤੂਬਰ: ਪਟਿਆਲਾ ਦੇ ਡਿਪਟੀ ਕਮਿਸ਼ਨਰ Shri.Sandeep Hans ਨੇ ਦੋ ਕਿਲੋਵਾਟ ਤੱਕ ਦੇ ਮਨਜ਼ੂਰਸ਼ੁਦਾ ਬਿਜਲੀ ਲੋਡ ਵਾਲੇ ਘਰੇਲੂ ਖਪਤਕਾਰਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਬਕਾਇਆ ਬਿਲ ਮੁਆਫ਼ੀ ਸਕੀਮ ਦਾ ਲਾਭ ਲੈਣ ਦੀ ਅਪੀਲ ਕੀਤੀ ਹੈ। ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ 2 ਕਿਲੋਵਾਟ ਤੱਕ ਦੇ ਮਨਜੂਰਸ਼ੁਦਾ ਘਰੇਲੂ ਬਿਜਲੀ ਲੋਡ ਵਾਲੇ ਖਪਤਕਾਰਾਂ ਦੇ ਬਕਾਇਆ ਬਿਜਲੀ ਬਿਲਾਂ ਨੂੰ ਮੁਆਫ਼ ਕਰਨ ਅਤੇ ਬਿਲ ਨਾ ਭਰਨ ਕਰਕੇ ਕੱਟੇ ਹੋਏ ਬਿਜਲੀ ਕੁਨੈਕਸ਼ਨਾਂ ਨੂੰ ਜੋੜਨ ਦੀ ਸਕੀਮ ਦਾ ਲਾਭ ਬਹੁਤ ਹੀ ਸੁਖਾਲੇ ਢੰਗ ਨਾਲ ਲਿਆ ਜਾ ਸਕਦਾ ਹੈ। Sandeep Hans Dc Patiala ਕਿਹਾ ਕਿ ਇਸ ਸਕੀਮ ਦਾ ਲਾਭ ਹੇਠਲੇ ਪੱਧਰ ‘ਤੇ ਪੁੱਜਦਾ ਕਰਨ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਵੱਲੋਂ ਪਟਿਆਲਾ ਜ਼ਿਲ੍ਹੇ ਅੰਦਰ ਆਪਣੀਆਂ 38 ਸਬ-ਡਵੀਜਨਾਂ ਵਿਖੇ ਬਿਜਲੀ ਬਿਲ ਮੁਆਫ਼ੀ ਦੇ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ‘ਚ ਬਿਜਲੀ ਖਪਤਕਾਰ ਆਪਣੇ ਬਿਜਲੀ ਬਿਲ ਮੁਆਫ਼ ਕਰਵਾਉਣ ਲਈ ਵੱਡੀ ਗਿਣਤੀ ‘ਚ ਪੁੱਜ ਰਹੇ ਹਨ ਪਰੰਤੂ ਜਿਹੜੇ 2 ਕਿਲੋਵਾਟ ਤੱਕ ਦੇ ਮਨਜੂਰਸ਼ੁਦਾ ਘਰੇਲੂ ਬਿਜਲੀ ਲੋਡ ਵਾਲੇ ਖਪਤਕਾਰ ਅਜੇ ਇਸ ਸਕੀਮ ਦਾ ਲਾਭ ਨਹੀਂ ਲੈ ਸਕੇ, ਉਹ ਤੁਰੰਤ ਲਾਭ ਲੈਣ ਲਈ ਆਪਣੇ ਨੇੜਲੇ ਬਿਜਲੀ ਦਫ਼ਤਰ ਵਿਖੇ ਪੁੱਜਣ। Sandeep Hans Dc Patiala ਨੇ ਦੱਸਿਆ ਕਿ ਲਾਭਪਾਤਰੀ ਖਪਤਕਾਰ ਨੂੰ ਕੇਵਲ ਆਪਣਾ ਮੌਜੂਦਾ ਬਿਜਲੀ ਬਿਲ ਜਾਂ ਪਿਛਲਾ ਬਿਜਲੀ ਬਿਲ ਹੀ ਆਪਣੇ ਨਾਲ ਬਿਜਲੀ ਦਫ਼ਤਰ ਵਿਖੇ ਲਿਜਾਣ ਦੀ ਲੋੜ ਹੈ ਅਤੇ ਉਸਨੂੰ ਪੰਜਾਬ ਸਰਕਾਰ ਦੀ ਬਿਜਲੀ ਬਿਲ ਮੁਆਫ਼ੀ ਸਕੀਮ ਦਾ ਲਾਭ ਲੈਣ ਲਈ ਕੇਵਲ ਇੱਕ ਫਾਰਮ ਹੀ ਭਰਨਾ ਪੈਣਾਂ ਹੈ। ਇਸ ਤੋਂ ਬਾਅਦ ਉਸਦੇ ਬਕਾਇਆ ਬਿਜਲੀ ਬਿਲ ਨੂੰ ਪੰਜਾਬ ਸਰਕਾਰ ਵੱਲੋਂ ਭਰਿਆ ਜਾਵੇਗਾ ਅਤੇ ਉਸਦਾ ਬਕਾਇਆ ਬਿਜਲੀ ਬਿਲ ਮੁਆਫ਼ ਹੋ ਜਾਵੇਗਾ। ਇਸੇ ਦੌਰਾਨ ਪੰਜਾਬ ਰਾਜ ਬਿਜਲੀ ਨਿਗਮ ਸਾਊਥ ਸਰਕਲ ਦੇ ਚੀਫ਼ ਇੰਜੀਨੀਅਰ ਰਵਿੰਦਰ ਸਿੰਘ ਸੈਣੀ ਨੇ ਦੱਸਿਆ ਕਿ ਬਿਜਲੀ ਨਿਗਮ ਦੇ ਸਾਰੇ ਦਫ਼ਤਰਾਂ ਵੱਲੋਂ 2 ਕਿਲੋਵਾਟ ਤੱਕ ਦੇ ਮਨਜ਼ੂਰਸ਼ੁਦਾ ਘਰੇਲੂ ਬਿਜਲੀ ਲੋਡ ਵਾਲੇ ਖਪਤਕਾਰਾਂ ਨੂੰ ਪੰਜਾਬ ਸਰਕਾਰ ਦੀ ਸਕੀਮ ਦਾ ਲਾਭ ਦੇਣ ਲਈ ਨਿਰੰਤਰ ਯਤਨ ਜਾਰੀ ਹਨ।
Patiala Police with the Excise Department busted a gang of Liquor Smugglers June 3, 2022June 3, 2022 Crime News news patiala Patiala-News-Today Punjab-Police Today
15 ਜਨਵਰੀ ਨੂੰ ਬਰਨਾਲਾ ਸ਼ਹਿਰ ਵਿੱਚ ਇਹਨਾਂ ਥਾਵਾਂ ਤੇ ਬਿਜਲੀ ਦੀ ਸਪਲਾਈ ਬੰਦ ਰਹੇਂਗੀ । Barnala News January 14, 2022January 14, 2022 News News-Punjab
Punjab Governance Reforms Minister Embarks on Study Tour to Hyderabad November 17, 2023November 17, 2023 News News-Punjab Punjab-Government