News Punjab-Sewa-Kendra ਸੇਵਾ ਕੇਂਦਰ ਵਿਚ ਸੱਭਿਆਚਾਰ ਅਤੇ ਸੈਰ ਸਪਾਟਾ ਵਿਭਾਗ ਨਾਲ ਸਬੰਧਤ ਦੋ ਨਵੀਆਂ ਸੇਵਾਵਾਂ ਸ਼ੁਰੂ : News Jalandher Admin October 19, 2021October 19, 20211 min readWrite a Comment on ਸੇਵਾ ਕੇਂਦਰ ਵਿਚ ਸੱਭਿਆਚਾਰ ਅਤੇ ਸੈਰ ਸਪਾਟਾ ਵਿਭਾਗ ਨਾਲ ਸਬੰਧਤ ਦੋ ਨਵੀਆਂ ਸੇਵਾਵਾਂ ਸ਼ੁਰੂ : News Jalandher ਜਲੰਧਰ, 19 ਅਕਤੂਬਰ 2021 – ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ’ਚ ਸੱਭਿਆਚਾਰ ਅਤੇ ਸੈਰ ਸਪਾਟਾ ਵਿਭਾਗ ਨਾਲ ਸਬੰਧਤ ਦੋ ਨਵੀਆਂ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਜਲੰਧਰ ਸ਼੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਫਾਰਮ ਟੂਰਿਜ਼ਮ ਸਕੀਮ ਅਤੇ ਬੈਡ ਐਂਡ ਬਰੇਕਫ਼ਾਸਟ ਹੋਮਸਟੇਅ ਸਕੀਮ ਹੁਣ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਵਿਚ ਉਪਲੱਬਧ ਹੋਣਗੀਆਂ। Big Braking—-ਸੁਖਪਾਲ ਖਹਿਰਾ ਦਾ ਅਸਤੀਫਾ ਵਿਧਾਨ ਸਭਾ ਦੇ ਸਪੀਕਰ ਵਲੋਂ ਮਨਜ਼ੂਰ ਜਾਣੋ ਚਿੱਬੜ ਬਾਰੇ ਕੁੱਝ ਰੋਚਕ ਅਤੇ ਦਿਲਚਸਪ ਤੱਥ ਉਨਾਂ ਕਿਹਾ ਕਿ ਫਾਰਮ ਟੂਰਿਜ਼ਮ ਸਕੀਮ ਅਤੇ ਬੈਡ ਐਂਡ ਬਰੇਕਫ਼ਾਸਟ ਹੋਮਸਟੇਅ ਸਕੀਮ ਲਈ ਸੇਵਾ ਫ਼ੀਸ 50 ਰੁਪਏ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਸੇਵਾਵਾਂ ਦੇ ਗੋਲਡ ਕੈਟਗਰੀ ਲਈ ਸਰਕਾਰੀ ਫ਼ੀਸ 5 ਹਜ਼ਾਰ ਰੁਪਏ ਤੇ ਸਿਲਵਰ ਕੈਟਾਗਰੀ ਲਈ ਸਰਕਾਰੀ ਫ਼ੀਸ 3 ਹਜ਼ਾਰ ਰੁਪਏ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਿਨੈਕਰਤਾ ਖੁਦ ਵੀ ਘਰ ਬੈਠ ਕੇ ਆਨਲਾਈਨ https://eservices.punjab.gov.in ’ਤੇ ਇਨਾਂ ਸੇਵਾਵਾਂ ਲਈ ਅਪਲਾਈ ਕਰ ਸਕਦਾ ਹੈ ਜਾਂ ਲੋੜੀਂਦੇ ਦਸਤਾਵੇਜ਼ ਸਮੇਤ ਜ਼ਿਲੇ ਦੇ ਸੇਵਾ ਕੇਂਦਰਾਂ ਵਿਚ ਵੀ ਜਾ ਕੇ ਅਪਲਾਈ ਕੀਤਾ ਜਾ ਸਕਦਾ ਹੈ। ਉਨਾਂ ਕਿਹਾ ਕਿ ਬਿਨੈਕਰਤਾ ਨੂੰ ਕਿਸੇ ਵੀ ਦਫ਼ਤਰ ਵਿਚ ਕੋਈ ਵੀ ਦਸਤਵੇਜ਼ ਜਮ੍ਹਾ ਕਰਾਉਣ ਦੀ ਲੋੜ ਨਹੀਂ ਹੈ।
Dengue Control Intensified in Patiala, Mass Fogging Carried Out in 46 Hotspots October 30, 2023October 30, 2023 News news patiala Patiala-News-Today
Young Indian Man Shot and Killed in America October 11, 2023October 11, 2023 Crime canada-news-today News news patiala Patiala-News-Today World