News news patiala News-Punjab ਫ਼ੂਡ ਸੇਫਟੀ ਵੱਲੋਂ ਤਿਓਹਾਰਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਖਾਦ ਪਦਾਰਥਾਂ ਦੇ ਸੈਂਪਲ ਭਰੇ : Patiala News Today Admin October 17, 2021October 17, 20211 min readWrite a Comment on ਫ਼ੂਡ ਸੇਫਟੀ ਵੱਲੋਂ ਤਿਓਹਾਰਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਖਾਦ ਪਦਾਰਥਾਂ ਦੇ ਸੈਂਪਲ ਭਰੇ : Patiala News Today ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਖਾਦ ਪਦਾਰਥਾਂ ਦੇ ਭਰੇ ਸੈਂਪਲ ਥਾਣਾ ਜੁਲਕਾਂ ਤੋਂ ਪ੍ਰਾਪਤ ਹੋਈ ਸ਼ਿਕਾਇਤ ‘ਤੇ ਸਿਹਤ ਵਿਭਾਗ ਨੇ ਕੀਤੀ ਕਾਰਵਾਈ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਬਕਸ਼ਿਆਂ ਨਹੀਂ ਜਾਵੇਗਾ : ਡਿਪਟੀ ਕਮਿਸ਼ਨਰ ਪੜੋ17 ਤੋ 19 ਅਕਤੂਬਰ ਤੱਕ ਪੰਜਾਬ ਵਿੱਚ ਇਹਨਾ ਥਾਵਾ ਤੇ ਮੀਹ ਪਵੇਗਾ ਪਟਿਆਲਾ, 16 ਅਕਤੂਬਰ:ਤਿਉਹਾਰਾਂ ਮੌਕੇ ਲੋਕਾਂ ਨੂੰ ਖਾਣ ਪੀਣ ਦੀਆਂ ਸਾਫ਼-ਸੁਥਰੀਆਂ ਤੇ ਮਿਆਰੀ ਵਸਤੂਆਂ ਪ੍ਰਦਾਨ ਕਰਵਾਉਣ ਲਈ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ‘ਤੇ ਅਰੰਭ ਕੀਤੀ ਵਿਸ਼ੇਸ਼ ਮੁਹਿੰਮ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਾਰਵਾਈ ਕਰਦਿਆ ਅੱਜ ਦੇਰ ਸ਼ਾਮ ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਥਾਣਾ ਜੁਲਕਾਂ ਦੇ ਐਸ ਐਚ ਓ ਤੋਂ ਮਿਲੀ ਸੂਚਨਾ ‘ਤੇ ਕਾਰਵਾਈ ਕਰਦਿਆ ਦੋ ਵਾਹਨਾਂ ‘ਚ ਆ ਰਹੇ ਮਿਲਕ ਕੇਕ ਦੇ ਸੈਂਪਲ ਭਰੇ ਗਏ। ਜ਼ਿਲ੍ਹਾ ਸਿਹਤ ਅਫ਼ਸਰ ਡਾ. ਸ਼ੈਲੀ ਜੇਤਲੀ ਦੀ ਅਗਵਾਈ ਹੇਠ ਇਸ ਛਾਪਾਮਾਰ ਟੀਮ ‘ਚ ਜ਼ਿਲ੍ਹਾ ਫੂਡ ਸੇਫਟੀ ਅਫ਼ਸਰ ਗਗਨਦੀਪ ਕੌਰ ਅਤੇ ਪੁਨੀਤ ਸ਼ਰਮਾ ਵੀ ਸ਼ਾਮਲ ਸਨ। ਇਸ ਟੀਮ ਨੇ ਬਲੇਰੋ ਤੇ ਈਕੋ ਕਾਰ ‘ਚ ਆ ਰਹੇ 4.8 ਕੁਇੰਟਲ ਮਿਲਕ ਕੇਕ ਦੇ 2 ਸੈਂਪਲ ਭਰੇ, ਜਿਨ੍ਹਾਂ ਨੂੰ ਖਰੜ ਫੂਡ ਲੈਬਾਰਟਰੀ ਵਿਖੇ ਅਗਲੇਰੀ ਜਾਂਚ ਲਈ ਭੇਜਿਆ ਗਿਆ ਹੈ। ਡਾ. ਸ਼ੈਲੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਸ਼ੰਭੂ ਪੁਲਿਸ ਸਟੇਸ਼ਨ ਵਲੋਂ ਰੋਕੇ ਗਏ ਟੈਂਪੂ, ਜਿਸ ਵਿੱਚ 16 ਕੁਇੰਟਲ ਪੇਠਾ ਲਿਆਂਦਾ ਜਾ ਰਿਹਾ ਸੀ, ਦੇ ਨਮੂਨੇ ਲਏ ਗਏ ਸਨ, ਜੋ ਕਿ ਲੈਬਾਰਟਰੀ ਜਾਂਚ ਚੋਂ ਠੀਕ ਪਾਏ ਜਾਣ ਬਾਅਦ ਹੀ ਛੱਡਿਆ ਗਿਆ ਸੀ। ਡਾ. ਸ਼ੈਲੀ ਜੇਤਲੀ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਲੋਕਾਂ ਨੂੰ ਸਾਫ਼ ਸੁਥਰੀਆਂ ਖਾਣ ਪੀਣ ਦੀਆਂ ਵਸਤੂਆਂ ਮੁਹੱਈਆ ਕਰਵਾਉਣ ਲਈ ਪੰਜਾਬ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਵੱਲੋਂ ਲਗਾਤਾਰ ਯਤਨ ਜਾਰੀ ਹਨ।ਇਸ ਸਬੰਧੀ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕਿਹਾ ਪਟਿਆਲਾ ਵਾਸੀਆਂ ਨੂੰ ਤਿਉਹਾਰਾਂ ਦੇ ਸੀਜਨ ‘ਚ ਖਾਣ ਪੀਣ ਦੀਆਂ ਮਿਆਰੀ ਵਸਤੂਆਂ ਮੁਹੱਈਆਂ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿਹਤ ਵਿਭਾਗ ਨਾਲ ਮਿਲਕੇ ਮਾੜੇ ਅਨਸਰਾਂ ਖਿਲਾਫ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਬਖਸ਼ਿਆਂ ਨਹੀਂ ਜਾਵੇਗਾ। ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਜ਼ਿਲ੍ਹੇ ਦੇ ਖਾਣ ਪੀਣ ਵਾਲੇ ਪਦਾਰਥਾਂ ਨਾਲ ਸਬੰਧਤ ਦੁਕਾਨਦਾਰਾਂ ਅਤੇ ਮਿਠਾਈ ਬਣਾਉਣ ਵਾਲਿਆਂ ਨੂੰ ਅਪੀਲ ਕੀਤੀ ਕਿ ਉਹ ਤਿਉਹਾਰਾਂ ਦੇ ਮੌਸਮ ਦੌਰਾਨ ਲੋਕਾਂ ਦੇ ਖਾਣ ਪੀਣ ਵਾਲੀਆਂ ਵਸਤੂਆਂ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨੇ ਕਰਨ।**************
Public Holidays in the Sewa Kendra during the calendar year 2024 January 17, 2024January 17, 2024 Punjab-Sewa-Kendra News News-Punjab
PAU Assistant Professor Suspended for Sexual Assault August 9, 2023August 9, 2023 Crime News News-Punjab
Preneet Kaur election campaigned for husband: Patiala News February 15, 2022February 15, 2022 ELECTIONS news patiala Patiala-Election-News Patiala-News-Today