Dr. S.P. Singh ਵੱਲੋਂ ਅੱਜ ਬਤੌਰ ਸਿਵਲ ਸਰਜਨ ਅੱਜ ਆਪਣਾ ਅਹੁਦਾ ਸੰਭਾਲਿਆ
12 ਅਕਤੂਬਰ, 2021:
ਜ਼ਿਕਰਯੋਗ ਹੈ ਕਿ ਇਨ੍ਹਾਂ ਤੋਂ ਪਹਿਲਾਂ ਡਾ.ਕਿਰਨ ਆਹਲੂਵਾਲੀਆ ਦੇ 30 ਸਤੰਬਰ ਨੂੰ ਸੇਵਾ ਮੁਕਤ ਹੋਣ ਤੋਂ ਬਾਅਦ ਸਿਵਲ ਸਰਜਨ ਦਾ ਆਹੁੱਦਾ ਖਾਲੀ ਪਿਆ ਸੀ ਅਤੇ ਡਾ. ਵਿਵੇਕ ਕਟਾਰੀਆ ਵੱਲੋਂ ਬਤੌਰ ਕਾਰਜ਼ਕਾਰੀ ਸਿਵਲ ਸਰਜਨ ਦੀਆਂ ਸੇਵਾਵਾਂ ਨਿਭਾਈਆਂ ਜਾ ਰਹੀਆਂ ਸਨ, ਜੋ ਦਫ਼ਤਰ ਵਿਖੇ ਸਹਾਇਕ ਸਿਵਲ ਸਰਜਨ ਹਨ।
Dr. S.P. Singh ਨੇ ਆਹੁੱਦਾ ਸੰਭਾਲਣ ਤੋਂ ਬਾਅਦ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਾਰੇ ਪ੍ਰੋਗਰਾਮਾਂ ਦੇ ਨਿਰਧਾਰਿਤ ਟੀਚੇ ਪ੍ਰਾਪਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਅਤੇ ਸਿਹਤ ਸਬੰਧੀ ਸਾਰੇ ਪ੍ਰੋਗਰਾਮਾਂ ਦਾ ਲਾਭ ਯੋਗ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਇਆ ਜਾਵੇਗਾ।
Dr. S.P. Singh ਬਤੌਰ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਲੁਧਿਆਣਾ ਵਜੋਂ ਪਹਿਲਾਂ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਉਪਰੰਤ ਬਤੌਰ ਸਿਵਲ ਸਰਜਨ ਪਦਉੱਨਤੀ ‘ਤੇ ਸਿਵਲ ਸਰਜਨ ਮਲੇਰਕੋਟਲਾ ਅਤੇ ਫਤਿਹਗੜ੍ਹ ਸਾਹਿਬ ਵਿਖੇ ਤਾਇਨਾਤ ਰਹੇ ਹਨ ਅਤੇ ਅੱਜ ਲੁਧਿਆਣਾ ਵਿਖੇ ਆਪਣਾ ਆਹੁੱਦਾ ਸੰਭਾਲ ਲਿਆ ਹੈ।