News-Punjab ਕੋਟਕਪੂਰਾ ਗੋਲੀ ਕਾਂਡ: ਸਿਟ ਵੱਲੋਂ ਪ੍ਰਕਾਸ਼ ਸਿੰਘ ਬਾਦਲ ਪਾਸੋਂ ਤਿੰਨ ਘੰਟਿਆਂ ਤੱਕ ਪੁੱਛ ਪੜਤਾਲ Admin June 22, 2021June 22, 20211 min readWrite a Comment on ਕੋਟਕਪੂਰਾ ਗੋਲੀ ਕਾਂਡ: ਸਿਟ ਵੱਲੋਂ ਪ੍ਰਕਾਸ਼ ਸਿੰਘ ਬਾਦਲ ਪਾਸੋਂ ਤਿੰਨ ਘੰਟਿਆਂ ਤੱਕ ਪੁੱਛ ਪੜਤਾਲ ਕੋਟਕਪੂਰਾ ਪੁਲੀਸ ਗੋਲੀਬਾਰੀ ਦੀ ਘਟਨਾ ਦੀ ਜਾਂਚ ਲਈ ਕਾਇਮ ਕੀਤੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਅੱਜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਚੰਡੀਗੜ੍ਹ ਵਿਖੇ ਉਨ੍ਹਾਂ ਦੀ ਰਿਹਾਇਸ਼ ’ਤੇ ਪੁੱਛ ਪੜਤਾਲ ਕੀਤੀ। ਪ੍ਰਾਪਤ ਜਾਣਕਾਰੀ ਮੁਤਾਬਕ ਟੀਮ ਨੇ ਸਾਬਕਾ ਮੁੱਖ ਮੰਤਰੀ ਤੋਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਪੁੱਛ ਪੜਤਾਲ ਕੀਤੀ। ਏਡੀਜੀਪੀ ਐੱਲਕੇ ਯਾਦਵ ਦੀ ਅਗਵਾਈ ਵਾਲੀ ਐੱਸਆਈਟੀ ਟੀਮ ਸਾਬਕਾ ਮੁੱਖ ਮੰਤਰੀ ਤੋਂ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਐੱਮਐੱਲਏ ਫਲੈਟ ਵਿੱਚ ਪੁੱਜੀ ਸੀ। ਇਸ ਤੋਂ ਪਹਿਲਾਂ ਐੱਸਆਈਟੀ ਨੇ 16 ਜੂਨ ਨੂੰ ਮੁਹਾਲੀ ਦੇ ਰੈਸਟ ਹਾਊਸ ਵਿੱਚ ਪੈਨਲ ਸਾਹਮਣੇ ਪੇਸ਼ ਹੋਣ ਵਿੱਚ ਅਸਮਰੱਥਾ ਜ਼ਾਹਰ ਕੀਤੀ ਸੀ। ਖਰਾਬ ਸਿਹਤ ਅਤੇ ਆਪਣੀ ਉਮਰ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਐੱਸਆਈਟੀ ਨੂੰ ਆਪਣੇ ਚੰਡੀਗੜ੍ਹ ਦੀ ਸਰਕਾਰੀ ਰਿਹਾਇਸ਼ ’ਤੇ ਆਉਣ ਲਈ ਕਿਹਾ ਸੀ।
Drug Racket Busted in Ludhiana, Rs. 4.94 Crore Drug Money Recovered October 11, 2023October 11, 2023 News News-Punjab raid
SGPC to Launch Own YouTube Channel Sachkhand Sri Harimdar Sahib July 14, 2023July 14, 2023 News news patiala News-Punjab Today
ਪੈਨਸ਼ਨਾਂ ਤੋਂ ਬਾਅਦ ਹੁਣ ਘੱਟ ਸਕਦਾ 15000 ਮਹੀਨੇ ਦਾ ਮੋਬਾਈਲ ਭੱਤਾ After Pension reduce mobile allowance for MLA March 28, 2022March 28, 2022 Braking-News News news patiala News-Chandigarh News-Punjab Patiala-News-Today