News-Punjab Validity of driving licence (DL), vehicle registration extended, News Patiala Admin June 17, 2021June 17, 20211 min readWrite a Comment on Validity of driving licence (DL), vehicle registration extended, News Patiala The government has extended the validity of documents like driving license (DL), registration certificate (RC) and permits till September 30 2021, amid the corona virus pandemic. ਇਹ ਵੀ ਪੜੋ : ਦਵਾਈਆ ਦੇ ਨਾਮ ਪਿੱਛੇ ਫਾਰਮੁਲਾ ਪੂਰੀ ਜਾਨਕਾਰੀ ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ ਸਰਕਾਰ ਨੇ ਵੀਰਵਾਰ ਨੂੰ ਡਰਾਈਵਿੰਗ ਲਾਇਸੈਂਸ (ਡੀ. ਐੱਲ.), ਰਜਿਸਟ੍ਰੇਸ਼ਨ ਸਰਟੀਫਿਕੇਟ (ਆਰ. ਸੀ.) ਤੇ ਪਰਮਿਟ ਵਰਗੇ ਹੋਰ ਮੋਟਰ ਵਾਹਨ ਦਸਤਾਵੇਜ਼ਾਂ ਦੀ ਵੈਲਡਿਟੀ ਨੂੰ ਵਧਾ ਕੇ 30 ਸਤੰਬਰ 2021 ਤੱਕ ਕਰ ਦਿੱਤਾ ਹੈ। ਇਹ ਉਨ੍ਹਾਂ ਲੋਕਾਂ ਲਈ ਵੱਡੀ ਰਾਹਤ ਹੈ ਜਿਨ੍ਹਾਂ ਦੇ ਮੋਟਰ ਵਾਹਨ ਦਸਤਾਵੇਜ਼ਾਂ ਦੀ ਵੈਲਡਿਟੀ ਸਮਾਪਤ ਹੋ ਰਹੀ ਹੈ।ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲਾ ਨੇ ਸੂਬਿਆਂ ਨੂੰ ਭੇਜੇ ਇਕ ਪੱਤਰ ਵਿਚ ਕਿਹਾ ਹੈ ਕਿ ਉਹ ਫਿਟਨੈੱਸ, ਪਰਮਿਟ, ਡਰਾਈਵਿੰਗ ਲਾਇਸੈਂਸ, ਆਰ. ਸੀ. ਵਰਗੇ ਦਸਤਾਵੇਜ਼ਾਂ ਦੀ ਵੈਲਡਿਟੀ ਨੂੰ ਅੱਗੇ ਵਧਾ ਰਿਹਾ ਹੈ, ਜਿਨ੍ਹਾਂ ਦਾ ਤਾਲਾਬੰਦੀ ਕਾਰਨ ਵਿਸਥਾਰ ਨਹੀਂ ਕੀਤਾ ਜਾ ਸਕਦਾ ਹੈ ਅਤੇ ਜਿਨ੍ਹਾਂ ਦੀ ਵੈਲਡਿਟੀ 1 ਫਰਵਰੀ 2020 ਨੂੰ ਖ਼ਤਮ ਹੋ ਗਈ ਹੈ ਜਾਂ 30 ਸਤੰਬਰ, 2021 ਤੱਕ ਖਤਮ ਹੋ ਜਾਵੇਗੀ।ਮੰਤਰਾਲਾ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਨੂੰ ਲਾਗੂ ਕਰਨ ਤਾਂ ਜੋ ਆਮ ਲੋਕਾਂ, ਟਰਾਂਸਪੋਰਟਰਾਂ ਅਤੇ ਹੋਰ ਵੱਖ-ਵੱਖ ਸੰਗਠਨਾਂ ਨੂੰ ਇਸ ਮਾਹੌਲ ਵਿਚ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਵੀ ਲਾਇਸੈਂਸ, ਆਰ. ਸੀ. ਵਰਗੇ ਦਸਤਾਵੇਜ਼ਾਂ ਦੀ ਵੈਲਡਿਟੀ ਕਈ ਵਾਰ ਵਧਾਈ ਗਈ ਹੈ। ਮੋਟਰ ਵਾਹਨ ਐਕਟ, 1988 ਅਤੇ ਕੇਂਦਰੀ ਮੋਟਰ ਵਾਹਨ ਨਿਯਮਾਂ ਨਾਲ ਸਬੰਧਤ ਦਸਤਾਵੇਜ਼ ਦੇ ਸਬੰਧ ਵਿਚ ਪਹਿਲਾਂ 30 ਮਾਰਚ 2020 ਫਿਰ 9 ਜੂਨ 2020, 24 ਅਗਸਤ 2020, 27 ਦਸੰਬਰ 2020 ਅਤੇ 26 ਮਾਰਚ 2021 ਨੂੰ ਦਸਤਾਵੇਜ਼ਾਂ ਦੀ ਵੈਲਡਿਟੀ ਵਧਾਉਣ ਲਈ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਸਲਾਹ ਜਾਰੀ ਕੀਤੀ ਗਈ ਸੀ।
Poonamdeep Kaur DC Fatehgarh Sahib – There is no holiday for employees in December – News Fatehgarh Sahib December 2, 2021December 2, 2021 News News-Punjab
ਪੰਜਾਬ ਸਰਕਾਰ ਨੇ ਯੂਕਰੇਨ ਵਿੱਚ ਫਸੇ ਲੋਕਾਂ ਦੀ ਮਦਦ ਲਈ ਸਮਰਪਿਤ 24×7 ਕੰਟਰੋਲ ਰੂਮ ਸਥਾਪਤ ਕੀਤਾ: Punjab News February 25, 2022February 25, 2022 Braking-News News news patiala News-Chandigarh News-Punjab