DTF delegation meets Education Minister
DTF delegation meets Education Minister |
News Patiala : 8886 ਅਧਿਆਪਕਾਂ ਦੇ ਸੰਘਰਸ਼ਾਂ ਦੌਰਾਨ ਮੋਹਰੀ ਭੂਮਿਕਾ ਨਿਭਾਉਣ ਵਾਲੇ ਦੋ ਅਧਿਆਪਕ ਆਗੂਆਂ ਦੇ ਪੱਖਪਾਤੀ ਰੋਕੇ ਗਏ ਰੈਗੂਲਰ ਆਰਡਰ ਜਾਰੀ ਕਰਵਾਉਣ ਤੇ ਪਿਛਲੇ 10 ਸਾਲ ਤੋਂ ਪਾਏ ਝੂਠੇ ਕੇਸ ਰੱਦ ਕਰਵਾਉਣ ਸਮੇਤ ਹੋਰ ਵਿਕਟੇਮਾਈਜੇਸ਼ਨਾਂ ਤੇ ਪੁਲਿਸ ਕੇਸ ਰੱਦ ਕਰਵਾਉਣ ਲਈ ਡੈਮੋਕੇ੍ਟਿਕ ਟੀਚਰਜ਼ ਫਰੰਟ ਦੇ ਵਫਦ ਨੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਅਤੇ ਸੂਬਾਈ ਜਨਰਲ ਸਕੱਤਰ ਮੁਕੇਸ਼ ਗੁਜਰਾਤੀ ਦੀ ਅਗਵਾਈ ‘ਚ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨਾਲ ਮੀਟਿੰਗ ਕੀਤੀ। ਜ਼ਿਲ੍ਹਾ ਪ੍ਰਧਾਨ ਅਤਿੰਦਰਪਾਲ ਘੱਗਾ ਅਤੇ ਜਰਨਲ ਸਕੱਤਰ ਹਰਵਿੰਦਰ ਰੱਖੜਾ ਨੇ ਦੱਸਿਆ ਕਿ ਮੀਟਿੰਗ ‘ਚ ਸਿੱਖਿਆ ਮੰਤਰੀ ਸਨਮੁੱਖ ਸਿੱਖਿਆ ਵਿਭਾਗ ਅਤੇ ਸਰਕਾਰ ਦੇ ਪੱਖਪਾਤੀ ਰਵੱਈਏ ਤੋਂ ਪੀੜਤ ਅਧਿਆਪਕ ਹਰਿੰਦਰ ਸਿੰਘ ਪਟਿਆਲਾ ਅਤੇ ਮੈਡਮ ਨਵਲ ਸ਼ਰਮਾ ਦੇ ਮੁੱਦੇ ਨੂੰ ਬੜੀ ਗੰਭੀਰਤਾ ਨਾਲ ਰੱਖਿਆ ਗਿਆ। ਜਿਸ ਸਬੰਧੀ ਸਿੱਖਿਆ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਦੋਨੋਂ ਅਧਿਆਪਕਾਂ ਦੇ ਰੈਗੂਲਰ ਆਰਡਰ ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਨਾਂ੍ਹ ਦੇ ਤਨਖਾਹ ਸਕੇਲਾਂ ਸੰਬੰਧੀ ਵਿੱਤ ਵਿਭਾਗ ਤੋਂ ਅਗਵਾਈ ਮੰਗੀ ਗਈ ਹੈ ਅਤੇ ਹਰ ਹਾਲਤ ‘ਚ 30 ਜੂਨ ਤੱਕ ਰੈਗੂਲਰ ਆਰਡਰ ਜਾਰੀ ਕਰ ਦਿੱਤੇ ਜਾਣਗੇ। ਇਸੇ ਤਰਾਂ੍ਹ ਪਿਛਲੀਆਂ ਸਰਕਾਰਾਂ ਦੁਆਰਾ ਸੰਘਰਸ ਦੌਰਾਨ ਦਰਜ ਕੀਤੇ ਪੁਲਿਸ ਕੇਸ ਵਾਪਸ ਲੈਣ ਲਈ ਸਿੱਖਿਆ ਸਕੱਤਰ ਵੱਲੋਂ ਗ੍ਹਿ ਵਿਭਾਗ ਨੂੰ ਪੱਤਰ ਭੇਜ ਦਿੱਤਾ ਗਿਆ ਹੈ। ਉਨਾਂ੍ਹ ਭਰੋਸਾ ਦਵਾਇਆ ਕਿ ਅਧਿਆਪਕਾਂ ਦੀਆਂ ਹੋਰ ਸਾਰੀਆਂ ਵਿਕਟੇਮਾਈਜੇਸ਼ਨਾਂ ਵੀ ਜਲਦ ਹੱਲ ਕਰ ਦਿੱਤੀਆਂ ਜਾਣਗੀਆਂ।