ਮੁੱਖ ਮੰਤਰੀ ਦੇ ਬਾਈਕਾਟ ਦਾ ਕੀਤਾ ਐਲਾਨ
ਹੁਣ ਸੱਦੇ ‘ਤੇ ਵੀ ਨਹੀਂ ਜਾਵਾਂਗੇ ਭਗਵੰਤ ਮਾਨ ਕੋਲ ਬਾਜਵਾ
Partap Singh Bajwa meets Sidhu in jail |
News Patiala:ਪ੍ਰਤਾਪ ਸਿੰਘ ਬਾਜਵਾ ਪਟਿਆਲਾ ਦੀ ਕੇਂਦਰੀ ਜੇਲ੍ਹ ਚ ਬੰਦ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕਰਨ ਲਈ ਪੁੱਜੇ ਹਨ। ਰੋਡ ਰੇਜ ਮਾਮਲੇ ਚ ਇਕ ਸਾਲ ਦੀ ਸਜਾ ਕੱਟ ਰਗੇ ਨਵਜੋਤ ਸਿੱਧੂ ਨੂੰ ਸੋਮਵਾਰ ਚੰਡੀਗੜ ਪੀਜੀਆਈ ਦਾਖਲ ਕਰਵਾਇਆ ਗਿਆ ਸੀ। ਤਿੰਨ ਦਿਨ ਬਾਅਦ ਵੀਰਵਾਰ ਸਿੱਧੂ ਨੂੰ ਪੀਜੀਆਈ ਤੋਂ ਮੁੜ ਪਟਿਆਲਾ ਜੇਲ੍ਹ ਲਿਆਂਦਾ ਗਿਆ ਹੈ। ਜਿਸ ਤੋਂ ਬਾਅਦ ਸ਼ੁਕਰਵਾਰ ਦੀ ਸਵੇਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਸਿੱਧੂ ਨੂੰ ਮਿਲਣ ਲਈ ਪਟਿਆਲਾ ਜੇਲ੍ਹ ਚ ਪੁੱਜੇ ਹਨ।
ਵਿਧਾਨ ਸਭਾ ਚ ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵਾਨ ਸਿੰਘ ਮਾਨ ਦੇ ਬਾਈਕਾਟ ਦਾ ਐਲਾਨ ਕਰ ਦਿੱਤਾ ਹੈ ਬਾਜਵਾ ਨੇ ਕਿਹਾ ਕਿ ਹੁਣ ਉਹ ਕਦੇ ਮੁੱਖ ਮੰਤਰੀ ਦੇ ਸੱਦੇ ‘ਤੇ ਵੀ ਨਹੀਂ ਜਾਣਗੇ। ਬਾਜਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਵਫ਼ਦ ਨੂੰ ਮਿਲਣ ਲਈ ਸਮਾਂ ਦੇਣ ਦਾ ਫ਼ੈਸਲਾ ਭਗਵੰਤ ਮਾਨ ਦਾ ਆਪਣਾ ਸੀ ਜਦੋਂਕਿ ਬਾਅਦ ਵਿੱਚ ਨਾ ਮਿਲਣ ਅਤੇ ਜ਼ਲੀਲ ਕਰਕੇ ਵਾਪਸ ਭੇਜਣ ਦਾ ਫ਼ੈਸਲਾ ਮਾਨ ਦੇ ਆਕਾ ਕੇਜਰੀਵਾਲ ਦਾ ਸੀ। ਪ੍ਰਤਾਪ ਸਿੰਘ ਬਾਜਵਾ ਅੱਜ ਇਥੇ ਕੇਂਦਰੀ ਜੇਲ੍ਹ ਵਿੱਚ ਬੰਦ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕਰਨ ਲਈ ਪੁੱਜੇ ਹੋਏ ਸਨ। ਇਕ ਸਵਾਲ ਦੇ ਜਵਾਬ ਵਿਚ ਬਾਜਵਾ ਨੇ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਹੋਣ ਦੇ ਨਾਤੇ ਉਹ ਆਪਣੇ ਸਾਥੀਆਂ ਨਾਲ ਇਕ ਪਰੰਪਰਾ ਤਹਿਤ ਸੂਬੇ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਲਈ ਗਏ ਸਨ ਪਰੰਤੂ ਭਗਵੰਤ ਮਾਨ ਪਰੰਪਰਾ ਦੇ ਖ਼ਿਲਾਫ਼ ਚੱਲੇ ਹਨ।
ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੂੰ ਐਨਕਾਂ ਬਦਲਣ ਦੀ ਲੋੜ ਹੈ, ਕਿਉਂਕਿ ਮਾਨ ਭੁੱਲ ਚੁੱਕੇ ਹਨ ਕਿ ਸਰਕਾਰਾਂ ਬਦਲਦੀਆਂ ਰਹਿੰਦੀਆਂ ਹਨ। ਬਾਜਵਾ ਨੇ ਕਿਹਾ ਕਿ ਉਹ ਮੁੱਖ ਮੰਤਰੀ ਕੋਲ ਸੂਬੇ ਦੀ ਅਮਨ ਸ਼ਾਂਤੀ ਤੇ ਸਿੱਧੂ ਮੂਸੇਵਾਲਾ ਕੇਸ ਸਬੰਧੀ ਚਰਚਾ ਕਰਨ ਗਏ ਸੀ ਪਰ ਭਗਵੰਤ ਮਾਨ ਵਲੋਂ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਹੁਣ ਇਹ ਗੱਲ ਸਾਬਤ ਹੋ ਚੁੱਕੀ ਹੈ ਕਿ ਭਗਵੰਤ ਮਾਨ ਕੋਲ ਨਾ ਤਜ਼ੁਰਬਾ ਹੈ, ਨਾ ਯੋਗਤਾ ਅਤੇ ਨਾ ਫਿਰਾਕ ਦਿਲੀ ਹੈ।