ਬਿਕਰਮ ਮਜੀਠੀਆ ਦੀ ਜਾਨ ਨੂੰ ਜੇਲ੍ਹ ‘ਚ ਖ਼ਤਰਾ-ਗੁਨੀਵ ਕੌਰ
ਮਜੀਠੀਆ ਦੀ ਮਿਲੀ ਜਮਾਨਤ !
ਪਰ ਫਿਰ ਵੀ ਅੰਦਰ ਜੇਲ ਅੰਦਰ ਹੈ ਮਜੀਠੀਆ
News Patiala- ਬਿਕਰਮ ਮਜੀਠੀਆ ਨੂੰ ਪਟਿਆਲਾ ਜੇਲ੍ਹ ‘ਚ ਹੈ ਖਤਰਾ’ ਪਤਨੀ ਗਨੀਵ ਨੇ ਚਿੱਠੀ ਲਿਖਕੇ ADGP ਨੂੰ ਹਟਾਉਣ ਦੀ ਕੀਤੀ ਮੰਗ।
ਵਿਧਾਨ ਸਭਾ ਚੋਣਾਂ ਤੋ ਬਾਅਦ ਹੁਣ ਤਕ ਤਿੰਨ ਸਾਬਕਾ ਕੈਬਨਿਟ ਮੰਤਰੀ ਜੇਲ੍ਹ ਜਾ ਚੁੱਕੇ ਹਨ। ਦਿਲਚਸਪ ਗੱਲ ਹੈ ਕਿ ਇਹ ਤਿੰਨੋ ਸਾਬਕਾ ਮੰਤਰੀ ਤਿੰਨ ਵੱਖ-ਵੱਖ ਪਾਰਟੀਆਂ ਨਾਲ ਸਬੰਧਤ ਹਨ ਤੇ ਤਿੰਨੋਂ ਵੱਖ-ਵੱਖ ’ਚ ਸਲਾਖ਼ਾਂ ਪਿੱਛੇ ਹਨ। ਵੋਟਾਂ ਦੇ ਨਤੀਜੇ ਆਉਣ ਤੋਂ ਪਹਿਲਾਂ ਹੀ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਐੱਸਟੀਐੱਫ ਵੱਲੋਂ ਦਰਜ ਕੀਤੇ ਗਏ ਮਾਮਲੇ ’ਚ ਸੁਪਰੀਮ ਕੋਰਟ ਦੀ ਹਦਾਇਤ ’ਤੇ ਅਦਾਲਤ ਵਿਚ ਸਰੰਡਰ ਕੀਤਾ।ਇਸੇ ਤਰ੍ਹਾਂ ਸਾਬਕਾ ਕਾਂਗਰਸੀ ਮੰਤਰੀ ਤੇ ਸਾਬਕਾ ਕ੍ਰਿਕਟਰ ਨਵਜੋਤ ਸਿੱਧੂ ਇਕ ਰੋਡਰੇਜ ਮਾਮਲੇ ਵਿਚ ਜੇਲ੍ਹ ਗਏ ਹਨ। ਸਿੱਧੂ ਨੂੰ ਸੁਪਰੀਮ ਕੋਰਟ ਵੱਲੋਂ ਸਜ਼ਾ ਸੁਣਾਈ ਗਈ ਹੈ।
‘ਆਪ’ ਸਰਕਾਰ ’ਚ ਸਿਹਤ ਮੰਤਰੀ ਰਹੇ ਡਾ. ਵਿਜੇ ਸਿੰਗਲਾ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਜੇਲ੍ਹ ਗਏ ਹਨ। ਇਸ ਤਰ੍ਹਾਂ ਪਿਛਲੇ ਕਰੀਬ ਚਾਰ ਮਹੀਨਿਆਂ ਦੌਰਾਨ ਤਿੰਨ ਸਾਬਕਾ ਕੈਬਨਿਟ ਮੰਤਰੀ ਪਟਿਆਲਾ ਜੇਲ੍ਹ ਵਿਚ ਬੰਦ ਹਨ। ਸੋਮਵਾਰ ਨੂੰ ਪੁਲਿਸ ਨੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ’ਤੇ ਕੇਸ ਦਰਜ ਕਰ ਕੇ ਮੰਗਲਵਾਰ ਤਡ਼ਕੇ ਗ੍ਰਿਫ਼ਤਾਰ ਕਰ ਲਿਆ ਹੈ। ਜਦਕਿ ਸੰਗਤ ਸਿੰਘ ਗਿਲਜੀਆਂ ’ਤੇ ਵੀ ਕੇਸ ਦਰਜ ਹੋ ਚੁੱਕਾ ਹੈ।