ਜ਼ਿਲ੍ਹਾ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ
ਆਦਰਸ਼ ਚੋਣ ਜਾਬਤੇ ਦੀ ਉਲਘਣਾ ਅਤੇ ਸੁਰੱਖਿਆ ਪ੍ਰਬੰਧਾ ਵਿੱਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ : ਆਈ. ਜੀ. ਪਟਿਆਲਾ ਰੇਜ਼
ਮਲੇਰਕੋਟਲਾ 21 ਜਨਵਰੀ 2022
ਆਈ. ਜੀ. ਪਟਿਆਲਾ ਰੇਂਜ ਸ੍ਰੀ ਰਾਕੇਸ਼ ਅਗਰਵਾਲ ਆਈ.ਪੀ.ਐਸ ਨੇ ਵਿਧਾਨ ਸਭਾ ਚੋਣਾਂ ਸ਼ਾਂਤੀ ਪੂਰਵਕ ਨੇਪਰੇ ਚਾੜਨ ਲਈ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮਲੇਰਕੋਟਲਾ ਦਾ ਦੌਰਾ ਕੀਤਾ । ਆਈ.ਜੀ.ਪਟਿਆਲਾ ਰੇਂਜ ਸ੍ਰੀ ਰਾਕੇਸ਼ ਅਗਰਵਾਲ ਆਈ.ਪੀ.ਐਸ ਨੂੰ ਜ਼ਿਲ੍ਹੇ ਵਿੱਚ ਆਮਦ ਤੇ ਪੁਲਿਸ ਟੁਕੜੀ ਵਲੋਂ ਸਲਾਮੀ ਦਿੱਤੀ ਗਈ । ਇਸ ਮੌਕੇ ਉਨ੍ਹਾਂ ਜ਼ਿਲ੍ਹਾ ਪੁਲਿਸ ਮੁਖੀ ਡਾਕਟਰ ਰਵਜੋਤ ਕੌਰ ਅਤੇ ਹੋਰ ਉੱਚ ਅਧਿਕਾਰੀਆਂ ਤੋਂ ਜ਼ਿਲ੍ਹੇ ਦੇ ਵਿਧਾਨ ਸਭਾ ਚੋਣਾਂ-2022 ਨੂੰ ਮੱਦੇਨਜਰ ਰੱਖਦੇ ਹੋਏ ਸੁਰੱਖਿਆ ਪ੍ਰਬੰਧਾਂ ਸਬੰਧੀ ਜਾਇਜਾ ਲਿਆ ਅਤੇ ਹਦਾਇਤ ਕੀਤੀ ਕਿ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਅਤੇ ਸੁਰੱਖਿਆ ਪ੍ਰਬੰਧਾ ਵਿੱਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ।
ਉਨ੍ਹਾਂ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਕਿਹਾ ਕਿ ਜ਼ਿਲ੍ਹੇ ‘ਚ ਆਦਰਸ਼ ਚੋਣ ਜ਼ਾਬਤਾ ਪੂਰਨ ਤੌਰ ‘ਤੇ ਲਾਗੂ ਹੋ ਚੁੱਕਾ ਹੈ, ਇਸ ਲਈ ਚੋਣਾਂ ਸਬੰਧੀ ਸਮੇਂ-ਸਮੇਂ ‘ਤੇ ਆਉਂਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ । ਮੁੱਖ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਹਰੇਕ ਅਧਿਕਾਰੀ ਤੇ ਕਰਮਚਾਰੀ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਵੇ।
ਮੀਟਿੰਗ ਉਪਰੰਤ ਆਈ.ਜੀ. ਪਟਿਆਲਾ ਰੇਂਜ ਵਲੋਂ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜਰ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ । ਇਸ ਮੌਕੇ ਉਨ੍ਹਾਂ ਨਾਕਿਆਂ ਤੇ ਤਾਇਨਾਤ ਪੈਰਾ ਮਿਲਟਰੀ ਫੋਰਸ ਦੇ ਜਵਾਨਾਂ ਨਾਲ ਗੱਲਬਾਤ ਕਰਦਿਆ ਉਨ੍ਹਾਂ ਦੀ ਮੁਸਕਲਾਂ ਪੁੱਛੀਆਂ ਅਤੇ ਉਨ੍ਹਾਂ ਦੇ ਪੁਖੱਤਾ ਹੱਲ ਕਰਨ ਦਾ ਭਰੋਸਾ ਵੀ ਦਿੱਤਾ । ਇਸ ਉਪਰੰਤ ਨਵੇ ਉਸਾਰੇ ਜਾ ਰਹੇ ਐਸ.ਐਸ.ਪੀ. ਦਫ਼ਤਰ ਦਾ ਨਰੀਖਣ ਵੀ ਕੀਤਾ । ਇਸ ਮੌਕੇ ਐਸ.ਪੀ.ਇੰਵੇਸਟੀਗੇਸ਼ਨ ਸ੍ਰੀ ਰਮਨੀਸ ਚੋਧਰੀ, ਉਪ ਪੁਲਿਸ ਕਪਤਾਨ ਇੰਵੇਸਟੀਗੇਸ਼ਨ ਸ੍ਰੀ ਸੌਰਵ ਜਿੰਦਲ, ਉਪ ਪੁਲਿਸ ਕਪਤਾਨ ਸ੍ਰੀ ਪਵਨਜੀਤ , ਸ੍ਰੀ ਗੁਰਪ੍ਰੀਤ ਸਿੰਘ ਸਾਹੀ ਤੋਂ ਇਲਾਵਾ ਜ਼ਿਲ੍ਹਾ ਪੁਲਿਸ ਪ੍ਰਸਾਸ਼ਨ ਦੇ ਉੱਚ ਅਧਿਕਾਰੀ ਵੀ ਮੌਜੂਦ ਸਨ