|
Corona cases covid vaccination center patiala news live |
ਜਿਲ੍ਹੇ ਵਿੱਚ 598 ਕੋਵਿਡ ਕੇਸ ਹੋਏ ਰਿਪੋਰਟ
ਕੱਲ ਦਿਨ ਵੀਰਵਾਰ ਨੂੰ ਕੋਵੀਸ਼ੀਲਡ ਅਤੇ ਕੋਵੈਕਸੀਨ ਨਾਲ ਹੋਵੇਗਾ ਕੋਵਿਡ ਵੈਕਸੀਨ ਟੀਕਾਕਰਨ : ਸਿਵਲ ਸਰਜਨ
Patiala news live 05 ਜਨਵਰੀ 2022 ਸਿਵਲ ਸਰਜਨ ਡਾ.ਪ੍ਰਿੰਸ ਸੋਢੀ ਨੇ ਦੱਸਿਆ ਕਿ ਅੱਜ ਜਿਲੇ ਵਿੱਚ ਪ੍ਰਾਪਤ 3182 ਕੋਵਿਡ ਰਿਪੋਰਟਾਂ ਵਿਚੋਂ 598 ਕੇਸ ਕੋਵਿਡ ਪੋਜੀਟਿਵ ਪਾਏ ਗਏ ਹਨ। ਜਿਨ੍ਹਾਂ ਵਿੱਚੋਂ ਪਟਿਆਲਾ ਸ਼ਹਿਰ ਨਾਲ 516, ਸਮਾਣਾ 11, ਨਾਭਾ 06, ਰਾਜਪੁਰਾ 04, ਬਲਾਕ ਭਾਦਸੋਂ ਤੋਂ 05,ਬਲਾਕ ਕੋਲੀ 26 ਬਲਾਕ ਕਾਲੋਮਾਜਰਾ 06 ਬਲਾਕ ਹਰਪਾਲਪੁਰ 06, ਬਲਾਕ ਸ਼ੁਤਰਾਣਾਂ 04 ਅਤੇ ਬਲਾਕ ਦੁਧਨਸਾਧਾਂ ਨਾਲ 14 ਕੇਸ ਸਬੰਧਤ ਹਨ।
ਕੱਲ ਮਿਤੀ 6 ਜਨਵਰੀ ਦਿਨ ਵੀਰਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਡੀ.ਐਮ.ਡਬਲਿਉ.ਰੇਲਵੇ ਹਸਪਤਾਲ, ਪੁਲਿਸ ਲਾਈਨਜ, ਸੰਜੇ ਕਲੌਨੀ (ਸੋਹਣ ਸਿੰਘ ਏਰੀਆ, ਨੇੜੇ ਸਫਾਬਾਦੀ ਗੇਟ), ਅਗਰਸੈਨ ਹਸਪਤਾਲ ਨੇੜੇ ਬੱਸ ਸਟੈਂਡ, ਆਡੀਟੋਰੀਅਮ ਮੇਨ ਬਿਲਡਿੰਗ ਮਿਊਂਸਪਲ ਕਾਰਪੋਰੇਸ਼ਨ ਪਟਿਆਲਾ , ਪੀਰ ਆਬੂਸ਼ਾਹ ਕਲੌਨੀ ਸਨੌਰੀ ਅੱਡਾ, ਮੋਦੀਖਾਨਾਂ ਸਾਹਮਣੇ ਮੋਤੀ ਬਾਗ ਗੁਰਦੁਆਰਾ ਸਾਹਿਬ, ਭਿੰਡੀਆਂ ਵਾਲੀ ਗਲੀ , ਵਾਰਡ ਨੰ: 40 ਸ਼ਿਵਾਲਾ ਗੁਜਰਾਤੀ ਮੰਦਿਰ, ਡਾ. ਅਨਿਲਜੀਤ ਹਸਪਤਾਲ , ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸਬ ਡਵੀਜਨ ਹਸਪਤਾਲ ਅਤੇ ਪਟੇਲ ਨਗਰ, ਰਾਜਪੁਰਾ ਦੇ ਸਿਵਲ ਹਸਪਤਾਲ ਤੇ ਅਰਬਨ ਪ੍ਰਾਇਮਰੀ ਹੈਲਥ ਸੈਂਟਰ-2 ਤੋਂ ਇਲਾਵਾ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾਂ ਵਿੱਚ ਅਤੇ ਅਧੀਨ ਆਉਂਦੇ ਪਿੰਡਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਸਰਕਾਰੀ ਨਰਸਿੰਗ ਸਕੂਲ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ਼ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੂਸਰੀ ਡੋਜ਼ ਵੀ ਲਗਾਈ ਜਾਵੇਗੀ।
15 ਤੋਂ 18 ਸਾਲ ਤੱਕ ਦੇ ਬੱਚਿਆਂ ਅਤੇ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੈਕਸੀਨ ਵੈਕਸੀਨ ਨਾਲ ਪਟਿਆਲਾ ਸ਼ਹਿਰ ਵਿੱਚ ਅਨੈਕਸੀ ਕਮਿਊਨਿਟੀ ਸਿਹਤ ਕੇਂਦਰ ਮਾਡਲ ਟਾਊਂਨ, ਅਨੈਕਸੀ ਕਮਿਊਨਿਟੀ ਸਿਹਤ ਕੇਂਦਰ ਤ੍ਰਿਪੜੀ, ਵਾਰਡ ਨੰ: 40 ਸ਼ਿਵਾਲਾ ਗੁਜਰਾਤੀ ਮੰਦਿਰ , ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸਬ ਡਵੀਜਨ ਹਸਪਤਾਲ, ਰਾਜਪੁਰਾ ਦੇ ਸਿਵਲ ਹਸਪਤਾਲ ਤੋਂ ਇਲਾਵਾ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾਂ ਵਿੱਚ ਕੋਵਿਡ ਟੀਕਾਕਰਨ ਕੀਤਾ ਜਾਵੇਗਾ।
corona electrical what is corona effect corona capsules uses hyundai corona corona optus corona loss formula corona capsule corona vaccine cost corona police activity report today patiala news live